Tuesday, June 16, 2026

ਜਥੇਦਾਰ ਵਡਾਲਾ ਨੂੰ ਸ਼ਰਧਾਂਜਲੀ ਵਜੋਂ ਅੱਧਾ ਦਿਨ ਰਹੇ ਬੰਦ ਸ਼੍ਰੋਮਣੀ ਕਮੇਟੀ ਦੇ ਦਫਤਰ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਅੰਤਿ੍ਰੰਗ ਮੈਂਬਰ ਰਹੇ ਉਘੇ ਪੰਥਕ ਅਤੇ ਰਾਜਨੀਤਕ Kuldeep Singh Wadalaਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਵਡਾਲਾ ਲੰਮਾ ਸਮਾ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਰਹੇ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ’ਤੇ ਜਥੇਦਾਰ ਵਡਾਲਾ ਨੂੰ ਸ਼ਰਧਾਂਜਲੀ ਵਜੋਂ ਅੱਜ ਬਾਅਦ ਦੁਪਹਿਰ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦੇ ਦਫਤਰ ਬੰਦ ਕਰ ਦਿਤੇ ਗਏ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply