Tuesday, June 16, 2026

ਵੀਜੇ ਨਾ ਮਿਲਣ `ਤੇ ਸ਼੍ਰੋਮਣੀ ਕਮੇਟੀ ਸ਼ਹੀਦੀ ਪੁਰਬ ’ਤੇ ਪਾਕਿਸਤਾਨ ਨਹੀਂ ਭੇਜੇਗੀ ਜਥਾ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ Longowalਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ।ਇਸ ਦਾ ਕਾਰਨ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦਿੱਤੇ ਜਾਣਾ ਹੈ।ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 9 ਤੋਂ 18 ਜੂਨ ਤੱਕ ਵੀਜਾ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ, ਪਰ ਅੰਬੈਸੀ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਦਿਤੇ ਗਏ।ਇਸ ਲਈ ਸ਼ਹੀਦੀ ਪੁਰਬ ਮੌਕੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਲਈ ਸ਼੍ਰੋਮਣੀ ਕਮੇਟੀ ਵੱਲੋਂ 81 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਸਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply