ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਅਰਦਾਸ ਭਾਈ ਜਤਿੰਦਰ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਅਤੇ ਸੱਚੇ ਤਖ਼ਤ ਦੀ ਸਥਾਪਨਾ ਕਰਕੇ ਸਮੇਂ ਦੀ ਹਕੂਮਤ ਨੂੰ ਵੰਗਾਰਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੇਂ ਦੀ ਲੋੜ ਅਨੁਸਾਰ ਸੰਗਤਾਂ ਨੂੰ ਸ਼ਾਸਤਰ ਦੇ ਨਾਲ-ਨਾਲ ਸ਼ਸਤਰ ਵਿਚ ਵੀ ਨਿਪੁੰਨ ਹੋਣ ਦਾ ਆਦੇਸ਼ ਕੀਤਾ ਅਤੇ ਸਿੱਖਾਂ ਨੂੰ ਸਿੱਖਾਂ ਸ਼ਸਤਰ ਕਲਾ ਨਾਲ ਜੋੜਿਆ ਤੇੇ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਚਲਦਿਆਂ ਜੁਲਮ ਖਿਲਾਫ ਡਟਣ ਦੀ ਪ੍ਰੇਰਨਾ ਕੀਤੀ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ।ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਅੱਜ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਐਡੀ: ਮੈਨੇਜਰ ਲਖਬੀਰ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਰਾਜਿੰਦਰ ਸਿੰਘ ਰੂਬੀ ਆਦਿ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media