ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)- ਅਜ਼ਾਦੀ ਦਿਵਸ ਦੇ ਸਬੰਧ ਵਿਚ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਇਤਹਾਸ ਦੇ ਨਾਲ-ਨਾਲ ਕਲਾਤਮਕ ਪੱਖ ਤੋਂ ਜਾਗਰੂਕ ਕਰਦੇ ਹੋਏ ਭਾਰਤ ਛੱਡੋ ਅੰਦੋਲਨ ਵਿਸ਼ੇ ‘ਤੇ ਬਲਾਕ ਪੱਧਰ ‘ਤੇ ਮਾਡਲ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ। ਜ਼ਿਲਾ ਰਿਸੋਰਸ ਪਰਸਨ ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ ਅਤੇ ਡੀ ਆਰ ਪੀ ਸ੍ਰੀਮਤੀ ਜਸਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਵਿਦਿਆਰਥੀਆਂ ਵਿਚ ਚੇਤਨਤਾ ਪੈਦਾ ਕਰਨ ਦੇ ਮਕਸਦ ਨਾਲ ਸਮਾਜਿਕ ਵਿਗਆਨ ਵਿਸ਼ੇ ਬਾਰੇ ਇਹ ਮੁਕਾਬਲੇ ਹੋਏ, ਜਿਸ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ ਅਤੇ ਸੁੰਦਰ ਮਾਡਲ ਬਣਾਏ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ‘ਤੇ ਹੋਏ ਇਨਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਨਾਲ ਨਿਵਾਜਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਬਲਾਕ ਵਿਚੋਂ ਪਹਿਲੇ ਅਤੇ ਦੂਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ 21 ਅਗਸਤ ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …