Tuesday, April 30, 2024

ਮਾਈ ਭਾਗੋ ਗਰਲਜ਼ ਕਾਲਜ਼ `ਚ ਨੈਤਿਕ ਕਦਰਾਂ-ਕੀਮਤਾਂ `ਚ ਆ ਰਹੀ ਗਿਰਾਵਟ` ਬਾਰੇ ਵਰਕਸ਼ਾਪ

ਭੀਖੀ, 7 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਵਿਖੇ ਲਗਾਏ ਗਏ ਸਮਰ ਕੈਂਪ ਦੌਰਾਨ `ਨੈਤਿਕ ਕਦਰਾਂ-ਕੀਮਤਾਂ PPN0706201818ਵਿੱਚ ਆ ਰਹੀ ਗਿਰਾਵਟ` ਵਿਸ਼ੇ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਨੇ ਸਮਾਜ ਵਿੱਚ ਆ ਰਹੀ ਨੈਤਿਕ ਗਿਰਾਵਟ ਸੰਬਧੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਕੇ ਸਮਾਜ ਦਾ ਮੁਹਾਂਦਰਾਂ ਬਦਲਿਆ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਨੈਤਿਕਤਾ ਨੂੰ ਲਾਗੂ ਕਰਨ ਪਿੱਛੇ ਭਾਵੇਂ ਕੋਈ ਕਾਨੂੰਨੀ ਸ਼ਕਤੀ ਕੰਮ ਨਹੀਂ ਕਰਦੀ ਪਰ ਸਮਾਜ ਦੀ ਬਿਹਤਰੀ ਲਈ ਸਦਾਚਾਰਕ ਨੇਮਾਂ ਦਾ ਪਾਲਣ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ ਬਣਦਾ ਹੈ।
ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਕਿਹਾ ਕਿ ਅੱਜ ਦਾ ਵਿਦਿਆਰਥੀ ਵਰਗ ਨੈਤਿਕਤਾ ਦੇ ਰਸਤੇ ਤੋਂ ਭਟਕ ਕੇ ਅਨੈਤਿਕ ਗਤੀਵਿਧੀਆਂ ਰਾਹੀਂ ਸਮਾਜ ਅਤੇ ਪਰਿਵਾਰ ਦਾ ਨੁਕਸਾਨ ਕਰ ਰਿਹਾ ਹੈ।ਉਹਨਾਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਸਕੂਲਾਂ-ਕਾਲਜਾਂ ਵਿੱਚ ਨੈਤਿਕਤਾ ਨੂੰ ਇੱਕ ਵਿਸ਼ੇ ਦੇ ਰੂਪ ਵਿੱਚ ਵਿੱਚ ਲਾਗੂ ਕਰਕੇ ਵਿਦਿਆਰਥੀਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣਾ ਸਮੇਂ ਦੀ ਜਰਰੂਤ ਹੈ।ਸਕੱਤਰ ਮਨਜੀਤ ਸਿੰਘ ਖਿਆਲਾ ਨੇ ਦੱਸਿਆ ਕਿ ਅਜੈਬ ਸਿੰਘ ਚੱਠਾ ਦੀ ਅਗਵਾਈ ਵਿੱਚ ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਅਤੇ ਫਰੈਂਡਜ ਕਲੱਬ ਓਟਾਰੀਓ, ਟਰਾਂਟੋ (ਕੈਨੇਡਾ) ਵੱਲੋਂ ਕੈਨੇਡਾ ਅਤੇ ਪੰਜਾਬ ਵਿੱਚ ਨੈਤਿਕਤਾ ਸਬੰਧੀ ਕਾਨਫਰੰਸ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਵਿੱਚ ਨੈਤਿਕ ਗੁਣਾਂ ਵਿਕਾਸ ਲਈ ਦੇ ਨੈਤਿਕ ਸਿੱਖਿਆ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਲਾਤਕਾਰ, ਮਾਰ-ਧਾੜ ਅਤੇ ਲੁੱਟਾਂ-ਖੋਹਾਂ ਦੀਆਂ ਵਧ ਰਹੀਆਂ ਵਾਰਦਾਤਾਂ ਪਿੱਛੇ ਸਭ ਤੋਂ ਵੱਡਾ ਕਾਰਨ ਨੈਤਿਕ ਕਦਰਾਂ-ਕੀਮਤਾਂ ਦੀ ਗਿਰਾਵਟ ਹੀ ਹੈ।ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ ਨੇ ਕਿਹਾ ਕਿ ਇਕਹਿਰੇ ਪਰਿਵਾਰਾਂ ਦੀ ਵਧ ਰਹੀ ਗਿਣਤੀ ਕਾਰਨ ਵੀ ਨੈਤਿਕ ਕਦਰਾਂ-ਕੀਮਤਾਂ ਨੂੰ ਕਾਫੀ ਵੱਡੀ ਸੱਟ ਵੱਜੀ ਹੈ, ਕਿਉਂਕਿ ਸੰਯੁਕਤ ਪਰਿਵਾਰਾਂ ਵਿੱਚ ਦਾਦਾ-ਦਾਦੀ ਬੱਚਿਆਂ ਨੂੰ ਸਦਾਚਾਰਕ ਨੇਮਾਂ ਸਬੰਧੀ ਜਾਣਕਾਰੀ ਦੇ ਕੇ ਨੈਤਿਕਤਾ ਨਾਲ ਜੋੜਨ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ਸਨ।
ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜਦੀਪ ਕੌਰ, ਪ੍ਰੋ. ਸ਼ਰਨਜੀਤ ਸਿੰਘ, ਪ੍ਰੋ. ਕਰੁਣ ਜਿੰਦਲ, ਪ੍ਰੋ. ਪਿੰਕੀ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਨੇ ਵੀ ਨੈਤਿਕਤਾ ਵਿਸ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।

Check Also

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, …

Leave a Reply