ਲੰਗਰਾਂ ਦੀ ਰਸਦ `ਤੇ ਜੀ.ਐਸ.ਟੀ ਛੋਟ ਨੂੰ ਦੱਸਿਆ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਫੈਸਲਾ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਦਿਨੀ ਕੇਂਦਰ ਸਰਕਾਰ ਵਲੋਂ ਲਏ
ਗਏ ਫੈਸਲੇ ਤਹਿਤ ਗੁਰੂ ਘਰ ਦੇ ਲੰਗਰਾਂ ਦੀ ਰਸਦ ਉਤੇ ਲਾਏ ਜਾਂਦੇ ਟੈਕਸ (ਜੀ.ਐਸ.ਟੀ) ਵਿੱਚ ਦਿੱਤੀ ਛੋਟ ਨੂੰ ਕੇਂਦਰ ਸਰਕਾਰ ਦਾ ਇੱਕ ਸ਼ਲਾਘਾਯੋਗ ਫੈਸਲਾ ਦੱਸਿਆ ਹੈ।ਸਰਕਾਰ ਦਾ ਇਹ ਕਦਮ ਗੁਰੂ ਘਰ ਦੇ ਲੰਗਰਾਂ ਦੀ ਇਸ ਮਹਾਨ ਪ੍ਰਥਾ ਪ੍ਰਤੀ ਬਹੁਤ ਵੱਡੇ ਸਤਿਕਾਰ ਦਾ ਪ੍ਰਤੀਕ ਹੈ, ਜਿਸ ਵਿੱਚ ਹਰ ਮਾਈ-ਭਾਈ ਨੂੰ ਬਿਨ੍ਹਾਂ ਭੇਦ ਭਾਵ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਲੰਗਰ ਛਕਾਇਆ ਜਾਂਦਾ ਹੈ ।ਜਥੇਦਾਰ ਨੇ ਕਿਹਾ ਕਿ ਇਹ ਵੀ ਵਡਿਆਈ ਵਾਲੀ ਗੱਲ ਹੈ ਕੇ ਸਰਕਾਰ ਦਾ ਇਹ ਫੈਸਲਾ ਇੱਕਲੇ ਸ੍ਰੀ ਦਰਬਾਰ ਸਾਹਿਬ ਜੀ ਉੱਪਰ ਹੀ ਨਹੀਂ ਬਲਕਿ ਦੇਸ਼ ਭਰ ਦੇ ਗੁਰੂ ਘਰਾਂ `ਤੇ ਲਾਗੂ ਹੋਵੇਗਾ ਅਤੇ ਬਾਕੀ ਧਰਮਾਂ ਦੇ ਧਾਰਮਿਕ ਅਦਾਰਿਆਂ ਨੂੰ ਵੀ ਇਹ ਸਹੂਲਤ ਮਿਲੇੇਗੀ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਇਹ ਵੀ ਮਹਿਸੂਸ ਕਰਦੇ ਹਨ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਇਸ ਤਰ੍ਹਾਂ ਦੇ ਧਰਮ ਅਰਥ ਦੇ ਕਾਰਜਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।ਉਹ ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਕਾਰਜ ਦੇ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਲਈ ਵਧਾਈ ਪੇਸ਼ ਕਰਦਾ ਹਨ ਅਤੇ ਸਮੂੰਹ ਸੰਗਤਾਂ ਨੂੰ ਪੁਰਜ਼ੋਰ ਅਪੀਲ ਕਰਦੇ ਹਨ ਕਿ ਚੰਗੇ ਕਾਰਜਾਂ ਪ੍ਰਤੀ ਨਾਂਹ ਪੱਖੀ ਸੋਚ ਨਾ ਅਪਣਾਈ ਜਾਵੇ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media