ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਪਾਣੀ ਦੀ ਬਚਤ ਲਈ ਬਣਾਏ ਕਾਨੂੰਨ ਪੰਜਾਬ ਪ੍ਰੀਜਰਵੇਸ਼ਨ ਆਫ ਸਬ ਸੋਆਇਲ ਪਾਣੀ ਐਕਟ 2009 ਦੀ ਪਾਲਣਾ ਕਰਦੇ ਹੋਏ ਝੋਨੇ ਦੀ ਬਿਜਾਈ 20 ਜੂਨ ਤੋਂ ਬਾਅਦ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਜਮੀਨੀ ਪਾਣੀ ਦਾ ਪੱਧਰ 3 ਫੁਟ ਹਰ ਸਾਲ ਹੇਠ ਜਾ ਰਿਹਾ ਹੈ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਇਆ ਜਾਵੇ।ਇਸ ਸਬੰਧੀ ਉਹਨਾਂ ਵੱਲੋ ਜਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਪ੍ਰਚਾਰ ਵੈਨਾਂ ਚਲਾਈਆ ਜਾ ਰਹੀਆਂ ਹਨ।ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਝੋਨੇ ਦੀ ਬਿਜਾਈ 20 ਜੂਨ ਤੋਂ ਹੀ ਕਰਨ ਬਾਰੇ ਸਖਤ ਨਿਰਦੇਸ਼ ਦਿੱਤੇ ਗਏ ਹਨ ਅਤੇ 20 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ ਪੰਜਾਬ ਪ੍ਰੀਜਰਵੇਸ਼ਨ ਆਫ ਸਬ ਸੋਆਇਲ ਪਾਣੀ ਐਕਟ 2009 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਛੀਨਾ ਨੇ ਦੱਸਿਆ ਕਿ ਅਖਬਾਰਾਂ ਰਾਹੀਂ ਕਿਸਾਨਾਂ ਨੂੰ ਅਗੇਤਾ ਝੋਨਾ ਲਗਾਉਣ ਲਈ ਉਕਸਾਇਆ ਜਾ ਰਿਹਾ ਹੈ।ਇਸ ਲਈ ਬਹਕਾਵੇ ਵਿੱਚ ਨਾ ਆਇਆ ਜਾਵੇ ਅਤੇ ਕੁਦਰਤ ਵੱਲੋਂ ਪ੍ਰਦਾਨ ਕੀਤੇੇ ਪੰਜਾਬ ਦੇ ਮਿੱਠੇ ਪਾਣੀ ਨੂੰ ਸੰਜਮ ਨਾਲ ਵਰਤਣ ਵਿੱਚ ਆਪਣਾ ਯੋਗਦਾਨ ਪਾ ਕੇ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਇਆ ਜਾਵੇ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਮਿੱਠਾ ਪਾਣੀ ਪੀਣਾ ਨਸੀਬ ਹੋ ਸਕੇ।ਇਸ ਨਾਲ ਜਿੰਥੇ ਪੰਜਾਬ ਦਾ ਪਾਣੀ ਬਚੇਗਾ ਕਿਸਾਨਾਂ ਦੀ ਆਰਥਿਕਤਾ ਵੀ ਮਜਬੂਤ ਹੋਵੇਗੀ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਅਨੁਸਾਰ ਜੇਕਰ ਝੋਨਾ 20 ਜੂਨ ਤੋਂ ਬਾਅਦ ਲਗਾਇਆ ਜਾਵੇਗਾ ਤਾਂ ਇਸ ਨਾਲ ਝੋਨੇ ਦੇ ਝਾੜ ਨਹੀਂ ਘਟੇਗਾ।ਉਹਨਾਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਵਿਭਾਗ ਵੱਲੋਂ ਰੋਜਾਨਾ ਅਗੇਤੇ ਝੋਨੇ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ।
Punjab Post Daily Online Newspaper & Print Media