Thursday, April 30, 2026

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

PPN0806201807ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ ਭਾਗ ਤੀਜਾ (ਸਮੈਸਟਰ-5) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਕਾਲਜ ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ 81.80 ਫੀਸਦੀ ਅੰਕਾਂ ਨਾਲ ਪਹਿਲਾ, ਲਛਮਣ ਕੌਰ ਪੁੱਤਰੀ ਰਾਮਪਾਲ ਸਿੰਘ ਨੇ 80.36 ਫੀਸਦੀ ਅੰਕਾਂ ਨਾਲ ਦੂਜਾ ਅਤੇ ਕਰਮਜੀਤ ਕੌਰ ਪੁੱਤਰੀ ਜਨਕ ਸਿੰਘ ਨੇ 79.40 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਅਤੇ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ, ਪ੍ਰੋ. ਪਰਮਪਾਲ ਕੌਰ, ਪ੍ਰੋ. ਪਿੰਕੀ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਮਨ ਸ਼ਰਮਾ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਕਰੁਣ ਜਿੰਦਲ, ਪ੍ਰੋ. ਰਾਜਦੀਪ ਸਿੰਘ, ਗੁਰਤੇਜ ਸਿੰਘ ਅਤੇ ਰਮਨ ਬਾਵਾ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
 

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …

Leave a Reply