ਫਾਜਿਲਕਾ 13 ਅਗਸਤ ( ਵਿਨੀਤ ਅਰੋੜਾ) : ਫਾਜ਼ਿਲਕਾ ਸ਼ਹਿਰ ਦੇ ਵਸਨੀਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਹੋਰ ਵਾਧਾ ਕਰਦਿਆਂ ਸ਼ਹਿਰ ਵਿਚ 3 ਹੋਰ ਨਵੇਂ ਆਰ.ਓ. ਪਲਾਂਟ ਲਗਾਏ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਹਿਲਾਂ ਸ਼ਹਿਰ ਵਾਸੀਆਂ ਲਈ ਡੀ.ਸੀ. ਦਫ਼ਤਰ ਕੰਪਲੈਕਸ ਸਾਹਮਣੇ ਸੁਵਿਧਾ ਸੈਂਟਰ ਆਰ.ਓ. ਪਲਾਂਟ ਚਲ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਥਾਂਵਾਂ ਦੀ ਸ਼ਿਨਾਖਤ ਕਰ ਲਈ ਗਈ ਹੈ । ਇਕ ਆਰ.ਓ. ਪਲਾਂਟ ਅਨਾਜ ਮੰਡੀ ਫਾਜ਼ਿਲਕਾ ਵਿਖੇ ਤੇ ਦੂਜਾ ਆਰ.ਓ. ਪਲਾਂਟ ਰਾਜਾ ਸਿਨੇਮਾਂ ਨਜ਼ਦੀਕ ਅਗਰਵਾਲ ਭਵਨ ਵਿਖੇ ਕਮੇਟੀ ਦੀ ਥਾਂ ਵਿਖੇ ਲਗਾਇਆ ਜਾ ਰਿਹਾ ਹੈ ਅਤੇ ਤੀਜੇ ਆਰ.ਓ. ਲਈ ਜਲਦੀ ਹੀ ਥਾਂ ਦੀ ਚੋਣ ਕਰ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਦੀ ਭਲਾਈ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …