ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬ ਵਿਖੇ ਸੀ.ਸੀ.ਟੀ.ਵੀ ਕੈਮਰੇ ਅਤੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ ਲਈ ਕਈ ਵਾਰ ਮੀਡੀਆ ਰਾਹੀਂ ਕਿਹਾ ਗਿਆ ਹੈ, ਪਰ ਫਿਰ ਵੀ ਇਤਨੀ ਅਣਗਹਿਲੀ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਕੋਈ ਹਾਜਰ ਹੀ ਨਹੀਂ ਰਹਿੰਦਾ।ਜਿਸ ਕਰਕੇ ਆਏ ਦਿਨ ਕਿਤੇ ਨਾ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।ਉਨਾਂ ਕਿਹਾ ਕਿ ਅੱਜ ਰੋਪੜ ਜਿਲ੍ਹੇ ਦੇ ਪਿੰਡ ਡੰਗੋਲੀ ਵਿਖੇ ਗੁਰਦੁਆਰਾ ਸਿੰਘ ਸ਼ਹੀਦ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਘੋਰ ਬੇਅਦਬੀ ਕੀਤੀ ਗਈ ਹੈ।ਜਿਸ ਦੀ ਘੋਖ ਪੜਤਾਲ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਮੁੱਖ ਗ੍ਰੰਥੀ ਅਤੇ ਐਡ: ਸਕੱਤਰ ਸ਼ੋ੍ਰਮਣੀ ਕਮੇਟੀ ਪਿੰਡ ਡੰਗੋਲੀ ਵਿਖੇ ਪਹੁੰਚੇ ਅਤੇ ਪਾਵਨ ਸਰੂਪ ਸਤਿਕਾਰ ਸਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਵਿਖੇ ਪਹੁੰਚਾਏ ਗਏ ਹਨ।ਜਥੇਦਾਰ ਨੇ ਕਿਹਾ ਕਿ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਇਸ ਸਾਰੀ ਘਟਨਾ ਦੇ ਦੋਸ਼ੀ ਹਨ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹਨਾਂ ਘਟਨਾਵਾਂ ਸਬੰਧੀ ਬਾਰ-ਬਾਰ ਕਹਿਣ ਪੁਰ ਵੀ ਅਮਲ ਨਹੀਂ ਕੀਤਾ ਜਾ ਰਿਹਾ ਜੋ ਚਿੰਤਾ ਦਾ ਵਿਸ਼ਾ ਹੈ।ਉਨਾਂ ਨੇ ਕਿਹਾ ਕਿ ਪ੍ਰਸ਼ਾਸ਼ਨ ਤੁਰੰਤ ਇਸ ਸਬੰਧੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰੇ ਨਹੀਂ ਤਾਂ ਸੰਗਤਾਂ ਅਜਿਹੀ ਘਟਨਾ ਨੂੰ ਨਾ ਸਹਾਰਦਿਆਂ ਕੋਈ ਸਖ਼ਤ ਕਦਮ ਚੁੱਕ ਸਕਦੀਆਂ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …