ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਕਰਤਾਰਪੁਰ ਦੇ ਪ੍ਰਧਾਨ ਨਿਰਮਲ ਸਿੰਘ ਬਾਬਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸ. ਨਿਰਮਲ ਸਿੰਘ ਬਾਬਾ ਟਕਸਾਲੀ ਅਕਾਲੀ ਆਗੂ ਸਨ ਅਤੇ ਉਨ੍ਹਾਂ ਨੇ ਪੰਥਕ ਸੇਵਾ ਲਈ ਆਪਣਾ ਸਾਰਾ ਜੀਵਨ ਲਗਾਇਆ।ਦੱਸਣਯੋਗ ਹੈ ਕਿ ਨਿਰਮਲ ਸਿੰਘ ਬਾਬਾ ਦਾ ਅੰਤਿਮ ਸੰਸਕਾਰ ਅੱਜ ਕਰਤਾਰਪੁਰ ਵਿਖੇ ਕਰ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸਤਿਕਾਰ ਭੇਟ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …