Wednesday, September 9, 2026

ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

PPN13081412

ਫਾਜਿਲਕਾ 13 ਅਗਸਤ ( ਵਿਨੀਤ ਅਰੋੜਾ)  ਸੁਤੰਤਰਤਾ ਦਿਵਸ 15 ਅਗਸਤ ਨੂੰ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਇੱਥੇ ਹੋਈ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲ੍ਹਾ ਪੁਲਿਸ ਮੁੱਖੀ ਸ਼੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਸ.ਚਰਨਦੇਵ ਸਿੰਘ ਮਾਨ, ਕੈਪਟਨ ਕਰਨੈਲ ਸਿੰਘ ਐਸ.ਡੀ.ਐਮ., ਸ਼੍ਰੀ ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ(ਜ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੈਬਨਿਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਤੇ ਮੁੱਖ ਮਹਿਮਾਨ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਾਨਦਾਰ ਪਰੇਡ ਅਤੇ ਰੰਗ-ਰੰਗ ਅਤੇ ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਟਰਾਈਸਾਇਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ ਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ/ਉਨ੍ਹਾਂ ਦੇ ਆਸ਼ਰਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਆਜ਼ਾਦੀ ਜਸ਼ਨਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply