Tuesday, July 29, 2025
Breaking News

ਰੋਪੜ ਦੇ ਪਿੰਡ ਡੰਗੋਲੀ ਵਿਖੇ ਹੋਈ ਬੇਅਦਬੀ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੋਪੜ ਜ਼ਿਲ੍ਹੇ ਦੇ ਪਿੰਡ ਡੰਗੋਲੀ ਵਿਖੇ ਇਕ SGPCਗੁਰਦੁਆਰਾ ਸਾਹਿਬ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਉਣ ਵਾਲਿਆਂ ਦੀ ਅਣਗਹਿਲੀ ਸਾਹਮਣੇ ਆਈ ਹੈ, ਪਰ ਇਸ ਦੇ ਨਾਲ ਹੀ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਏ ਅਤੇ ਇਹ ਵੀ ਪਤਾ ਲਗਾਏ ਕਿ ਇਸ ਦੇ ਪਿੱਛੇ ਕਿਹੜੇ ਲੋਕ ਸਨ। ਉਨਾਂ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਇਕ ਵਾਰ ਫਿਰ ਸਵਾਲ ਪੈਦਾ ਕਰ ਦਿੱਤਾ ਹੈ ਕਿ ਬਾਰ-ਬਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਵੀ ਸਰਕਾਰ ਅਸਲ ਕਾਰਨਾਂ ਦੀ ਤਹਿ ਤੱਕ ਕਿਉਂ ਨਹੀਂ ਪਹੁੰਚ ਸਕੀ।ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ ਤੇ ਪੁਲਿਸ ਵਿਭਾਗ ਵੱਲੋਂ ਕੇਵਲ ਕਾਗਜੀ ਕਾਰਵਾਈ ਕਰ ਕੇ ਹੀ ਫਾਈਲ ਬੰਦ ਕਰ ਦਿੱਤੀ ਜਾਂਦੀ ਹੈ।     ਲੌਂਗੋਵਾਲ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਬਾਰ ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ ਘਰਾਂ ਅੰਦਰ ਪਹਿਰੇਦਾਰੀ ਲਾਜ਼ਮੀ ਨਹੀਂ ਕੀਤਾ ਜਾ ਰਹੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਸੀਂ ਲਾਪਰਵਾਹੀ ਨਾ ਛੱਡੀ ਓਨਾ ਚਿਰ ਅਜਿਹੀਆਂ ਦੁਖਮਈ ਘਟਨਾਵਾਂ ਰੋਕਣੀਆਂ ਅਸੰਭਵ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply