Sunday, September 8, 2024

ਕੈਬਨਿਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਫਾਜਿਲਕਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਮੁੱਖ ਮਹਿਮਾਣ ਹੋਣਗੇ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ

PPN13081413

ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ  ਚੋ. ਸੁਰਜੀਤ ਕੁਮਾਰ ਜਿਆਣੀ  ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ ।  ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੋ. ਸੁਰਜੀਤ ਕੁਮਾਰ ਜਿਆਣੀ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਸਵੇਰੇ 8.30 ਵਜੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ । ਮੁੱਖ ਮਹਿਮਾਨ ਜੀ ਸਵੇਰੇ 8.58 ਵਜੇ ਸਮਾਗਮ ਵਾਲੀ ਥਾਂ ਨਵੀਂ ਅਨਾਜ ਮੰਡੀ ਫਾਜ਼ਿਲਕਾ ਪਹੁੰਚਣਗੇ ਤੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਸਵੇਰੇ 9.05 ਵਜੇ ਮੁੱਖ ਮਹਿਮਾਨ ਜਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦੇਣਗੇ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ । ਸਵੇਰੇ 9.20 ਵਜੇ ਮੁੱਖ ਮਹਿਮਾਨ ਜੀ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ., ਸਕਾਊਟ ਐਂਡ ਗਾਈਡ ਦੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਅਤੇ ਇਸ ਉਪਰੰਤ ਜਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਕੱਢੀਆਂ ਜਾਣਗੀਆਂ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੀ ਸ਼ੋਭਾ ਨੂੰ ਵਧਾਉਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਇਸ ਉਪਰੰਤ ਜਿਲ੍ਹਾ ਰੈਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ ਅਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾ ਯੋਗ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਆਜ਼ਾਦੀ ਘੁਲਾਟੀਆਂ/ਉਨ੍ਹਾਂ ਦੇ ਆਸ਼ਰਿਤਾਂ ਆਦਿ ਨੂੰ ਸਨਮਾਨਿਤ ਕੀਤਾ ਜਾਵੇਗਾ ।  ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਜਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਵੇਰੇ 8.30 ਵਜੇ ਸਮਾਗਮ ਵਾਲੀ ਥਾਂ ਅਨਾਜ ਮੰਡੀ ਵਿਖੇ ਪਹੁੰਚਣ ਦੀ ਖੇਚਲ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply