ਬਠਿੰਡਾ, 11 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਗਿਆਨ ਸਿਖਲਾਈ ਕੈਂਪ ਦੌਰਾਨ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ, ਸਿੰਘ ਸਟਾਇਲ ਦਸਤਾਰ ਟ੍ਰੇਨਿੰਗ ਸੈਂਟਰ ਰਜਿ: ਬਠਿੰਡਾ ਵਲੋਂ ਦਸਤਾਰ ਸਿਖਲਾਈ ਦਿੱਤੀ ਗਈ। ਇਸ ਮੌਕੇ ਨੌਜਵਾਨਾਂ ਬੱਚੇ ਬੱਚੀਆਂ `ਚ ਦਸਤਾਰ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਮੌਕੇ ਸਿਮਰਨਜੀਤ ਸਿੰਘ ਮਾਨ, ਜੈਦੀਪ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਵੀ ਭਾਗ ਲਿਆ।ਇਸ ਸਮੇਂ ਸੁਸਾਇਟੀ ਦੇ ਸਰਗਰਮ ਮੈਂਬਰ ਅਵਤਾਰ ਸਿੰਘ ਕੈਂਥ ਨੇ ਬੱਚਿਆਂ ਨੂੰ ਦਸਤਾਰ ਬਾਰੇ ਵਿਸਥਾਰ ਪੂਰਕ ਸਮਝਾਇਆ ਅਤੇ ਨਸ਼ੇ ਵਰਗੀਆਂ ਮਾਰੂ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਵੀ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media