Monday, April 27, 2026

ਸ਼ੋਮਣੀ ਅਕਾਲੀ ਦਲ (ਅ) ਤੇ ਸਰਦਾਰੀਆਂ ਟਰੱਸਟ ਨੇ ਬਰਗਾੜੀ ਤੱਕ ਕੱਢਿਆ ਮੋਟਰ ਸਾਇਕਲ ਮਾਰਚ

PPN1106201804ਭੀਖੀ, 11 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬਰਗਾੜੀ ਵਿਖੇ ਵਿੱਢੇ ਹੋਏ ਸੰਘਰਸ਼ ਨੂੰ ਸਮਰਥਨ ਦੇਣ ਦੇ ਲਈ ਸ਼ੋਮਣੀ ਅਕਾਲੀ ਦਲ (ਅ) ਅਤੇ ਸਰਦਾਰੀਆਂ ਟਰੱਸਟ ਵਲੋਂ ਇੱਕ ਵਿਸ਼ਾਲ ਮੋਟਰਸਾਇਕਲ ਮਾਰਚ ਬਰਗਾੜੀ ਤੱਕ ਕੱਢਿਆ ਗਿਆ।
ਸਰਦਾਰੀਆਂ ਟਰੱਸਟ ਦੇ ਚੇਅਰਮੈਨ ਭਾਈ ਸਤਨਾਮ ਸਿੰਘ ਦਬੜੀਖਾਨਾ ਨੇ ਕਿਹਾ ਕਿ ਸਿੱਖ ਕੌਮ ਪਿਛਲੇ ਲੰਬੇ ਸਮੇਂ ਤੋਂ ਇਹਨਾਂ ਮੰਗਾਂ ਸਬੰਧੀ ਯਤਨ ਕਰ ਰਹੀ ਹੈ ਲੇਕਿਨ ਸਮੇਂ ਦੀਆਂ ਸਰਕਾਰਾਂ ਨੇ ਇਨਸਾਫ ਨਹੀਂ ਦਿੱਤਾ।ਬਾਪੂ ਸੂਰਤ ਸਿੰਘ ਦਾ ਸੰਘਰਸ਼ ਸਮੇਂ ਦੀਆਂ ਸਰਕਾਰਾਂ ਵੱਲੋਂ ਬਿੱਲਕੁਲ ਅੱਖੋਂ ਪਰੋਖੇ ਕੀਤਾ ਗਿਆ ਹੈ ਅਤੇ ਭਾਈ ਗੁਰਬਖਸ਼ ਸਿੰਘ ਵੀ ਸੰਘਰਸ਼ ਨੂੰ ਸਿਖਰ ਤੇ ਪਹੁੰਚਾਉਂਦਿਆਂ ਆਪਣੀ ਜਾਨ ਕੁਰਬਾਨ ਕਰ ਗਏ ਸਨ ਲੇਕਿਨ ਸਰਕਾਰ ਨੇ ਚੁੱਪ ਹੀ ਧਾਰੀ ਰੱਖੀ ਹੈ, ਇਸ ਲਈ ਜਰੂਰੀ ਹੈ ਕਿ ਕੌਮ ਮਿਲਕੇ ਸੰਘਰਸ਼ ਕਰੇ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਸੁਖਚੈਨ ਸਿੰਘ ਅਤਲਾ ਅਤੇ ਸਰਦਾਰੀਆਂ ਟਰੱਸਟ ਪੰਜਾਬ ਦੇ ਜਿਲਾ ਪ੍ਰਧਾਨ ਜਗਰਾਜ ਸਿੰਘ ਢੱਡਰੀਆਂ ਨੇ ਦੱਸਿਆ ਕਿ ਜਥੇਦਾਰ ਸਾਹਿਬ ਵੱਲੋਂ ਪਾਵਨ ਸਰੂਪ ਚੋਰੀ ਕਰਨ ਵਾਲਿਆਂ ਦੀ ਗ੍ਰਿਫਤਾਰੀ, ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ਤੇ ਬੈਠੀ ਸੰਗਤ ਤੇ ਕਹਿਰ ਢਾਹੁਣ ਵਾਲੇ ਤੇ 2 ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਸ ਮੁਲਾਜਮਾਂ ਤੇ ਅਫਸਰਾਂ ਨੂੰ ਸਜਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਇਹ ਮੋਰਚਾ ਆਰੰਭਿਆ ਹੈ ਅਤੇ ਸਮੁੱਚੀ ਕੌਮ ਦਾ ਫਰਜ ਬਣਦਾ ਹੈ ਕਿ ਉਹ ਇਸ ਸਬੰਧੀ ਸੰਘਰਸ਼ ਦਾ ਸਾਥ ਦੇਵੇ।
ਇਸ ਮੌਕੇ ਭਾਈ ਕਰਮਜੀਤ ਸਿੰਘ ਫਰੀਦਕੋਟ, ਗੁਰਪ੍ਰੀਤ ਸਿੰਘ ਮੋਗਾ, ਹਰਪ੍ਰੀਤ ਸਿੰਘ ਸਿੱਧਵਾਂ ਲੁਧਿਆਣਾ, ਇਕਬਾਲ ਸਿੰਘ ਬਠਿੰਡਾ, ਹਰਜਿੰਦਰ ਸਿੰਘ ਮਾਖਾ, ਅਮਰਜੀਤ ਸਿੰਘ, ਅਮ੍ਰਿਤਪਾਲ ਸਿੰਘ, ਜਗਜੀਤ ਸਿੰਘ ਲੋਹਾਖੇੜਾ, ਸਰਜਾ ਸਿੰਘ ਸਰਪੰਚ, ਡਾ. ਜੁਗਰਾਜ ਸਿੰਘ ਛਾਜਲੀ, ਮਹਿੰਦਰ ਸਿੰਘ ਬੁਰਜਹਰੀ, ਮਨਜੀਤ ਸਿੰਘ ਢੈਪਈ, ਜਸਵੀਰ ਸਿੰਘ ਮੱਤੀ, ਗਮਦੂਰ ਸਿੰਘ ਗੁੜਥੜੀ, ਦਰਸ਼ਨ ਸਿੰਘ ਗੁੜਥੜੀ, ਸੁਖਰਾਜ ਸਿੰਘ ਅਤੇ ਸੁਖਜੀਤ ਕੌਰ ਅਤਲਾ ਤੋਂ ਇਲਾਵਾ ਹੋਰ ਵੀ ਪੰਥਕ ਨੌਜਵਾਨ ਆਗੂ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply