ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੂਆ ਸਿੰਘ ਸੰਧੂ ਨੂੰ ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਵਿਸ਼ੇਸ਼ ਸਹਾਇਕ ਨਿਯੁੱਕਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਬੂਆ ਸਿੰਘ ਸੰਧੂ ਪੁੱਤਰ ਇੰਦਰ ਸਿੰਘ ਦੀ ਨਿਯੁੱਕਤੀ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।ਆਪਣੀ ਇਸ ਨਿਯੁਕਤੀ ਲਈ ਸੰਧੂ ਨੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media