Wednesday, September 9, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਖੇ ਵਿਸ਼ੇ ਤੇ ਵਰਕਸ਼ਾਪ ਸੰਪੰਨ

PPN13081415

ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੀ.ਐਚ.ਡੀ ਅਤੇ ਪੋਸਟ ਡਾਕਟਰਲ ਖੋਜਾਰਥੀਆਂ ਲਈ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 21 ਖੋਜਾਰਥੀਆਂ ਨੇ ਭਾਗ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਸਨ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਖੋਜਾਰਥੀਆਂ ਨੂੰ ਖੋਜ ਦੌਰਾਨ ਨੈਤਿਕਤਾ ਦਾ ਪੱਲਾ ਨਹੀਂ ਛੱਡਣਾ ਚਾਹੀਦਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਸੰਪੂਰਨ ਰੂਪ ਗ੍ਰਹਿਣ ਕਰਨਾ ਚਾਹੀਦਾ ਹੈ। ਤਕਨਾਲੋਜੀ ਦੀ ਦੁਰਵਰਤੋਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਖੋਜ ਕਾਰਜ ਦੌਰਾਨ ਅੰਕੜੇ ਚੋਰੀ ਜਿਹੇ ਮਸਲਿਆਂ ਨਾਲ ਨਜਿੱਠਣ ਲਈ ਨਵੇਂ ਸਾਫਟਵੇਅਰਜ਼ ਦੀ ਮਦਦ ਲੈਣੀ ਚਾਹੀਦੀ ਹੈ। 
ਉਨ੍ਹਾਂ ਕਿਹਾ ਕਿ ਇੰਟਰਨੈੱਟ ‘ਤੇ ਬਹੁਤਾਤ ਵਿਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਹਿਤ ਪਿਆ ਹੈ ਜੋ ਖੋਜਾਰਥੀ ਸੁਪਰਵਾਈਜ਼ਰ ਦੀ ਸਲਾਹ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਖੋਜਾਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਚਾਰ ਅਤੇ ਗਿਆਨ ਨੂੰ ਇਕ ਦੂਜੇ ਨਾਲ ਸਾਂਝਾ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹਾ ਹੋਣਾ ਖੋਜ ਦੇ ਖੇਤਰ ਵਿਚ ਬਹੁਤ ਜ਼ਰੂਰੀ ਹੈ। 
ਡਾ. ਅਵੀਨਾਸ਼ ਨਾਗਪਾਲ, ਡਾਇਰੈਕਟਰ ਨੇ ਮੁੱਖ ਮਹਿਮਾਨ ਬਾਰੇ ਜਾਣ-ਪਛਾਣ ਕਰਾਈ।ਉਨ੍ਹਾਂ ਇਸ ਮੌਕੇ ਕੋਰਸ ਪੂਰਾ ਕਰਨ ਵਾਲੇ ਖੋਜਾਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਉਹ ਕੋਰਸ ਦੌਰਾਨ ਪ੍ਰਾਪਤ ਹੋਣ ਵਾਲੇ ਗਿਆਨ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਅੱਗੇ ਵੰਡਣ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।  

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply