ਪਠਾਨਕੋਟ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ ਕਰਨ ਨਾਲ ਹੋਣ ਵਾਲੇ ਨੁਕਸਾਨਾਂ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸ਼ਤ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਚੱਕ ਚਿਮਨਾਂ ਦੇ ਕਿਸਾਨ ਭਵਨ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਸਮੇਂ ਡਾ. ਅਮਿਤ ਕੌਲ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਨ ਕੇਂਦਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਰਣਜੋਧ ਕੁਮਾਰ, ਠਾਕੁਰ ਸੁਭਾਸ਼ ਸਿੰਘ ਸਰਪੰਚ ਕੌਂਤਰਪੁਰ, ਸੰਸਾਰ ਸਿੰਘ ਢਾਕੀ ਸੈਦਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਵੱਟਾਂ ਉਪਰ ਚੋਗ ਕੇ ਬਿਜਾਈ ਕਰਨੀ ਚਾਹੀਦੀ ਹੈ।ਉਨਾ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ ਕੀਤੇ ਨਦੀਨਨਾਸ਼ਕਾਂ ਦਾ ਛਿੜਕਾਅ ਸਮੇਂ ਸਿਰ ਕਰਨਾ ਚਾਹੀਦਾ।ਉਨਾਂ ਕਿਹਾ ਕਿ ਝੋਨੇ ਵਾਲੇ ਰਕਬੇ ਨੂੰ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਲਈ ਨਾਬਾਰਡ ਦੀ ਮਦਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਅਡੈਪਟਬਿਲਟੀ ਫੰਡ ਫਾਰ ਕਲਾਈਮੇਟ ਚੇਂਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਝੋਨੇ ਹੇਠੋਂ ਰਕਬਾ ਕੱਢ ਕੇ ਦਾਲਾਂ, ਤੇਲ ਬੀਜ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500/- ਦੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।ਉਨਾ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ,ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2019 ਵਿੱਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ 20 ਮਈ ਅਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਤ ਕੀਤੀ ਗਈ ਹੈ।ਉਨਾਂ ਕਿਹਾ ਕਿ ਐਕਟ ਵਿੱਚ ਕੀਤੀ ਸੋਧ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਨਾ ਲਾਉਣ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media