Wednesday, November 11, 2026

ਖੇਤੀਬਾੜੀ ਅਧਿਕਾਰੀਆਂ ਨੇ ਕੀਤਾ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ PPN1206201806ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ।ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਅੱਜ ਵਿਸ਼ੇਸ ਨਿਰੀਖਣ ਕੀਤਾ ਗਿਆ ਹੈ।ਉਨ੍ਹਾਂ ਦੇ ਨਾਲ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ਅਤੇ ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ ਹਾਜ਼ਰ ਸਨ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦੀ ਤੰਦਰੁਸਤੀ ਲਈ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸ਼ੁੱਧ ਖੇਤੀ ਸਮੱਗਰੀ ਵੇਚਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਫਸਲਾਂ ਉਪਰ ਹਮੇਸ਼ਾਂ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿਫਾਰਸ਼ ਨਾਲੋਂ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਜਿਥੇ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ਦਾ ਵਾਧਾ ਹੁੰਦਾ ਹੈ ਉਥੇ ਭੋਜਨ ਵੀ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਮਨੁੱਖੀ ਅਲਾਮਤਾਂ ਵਧਦੀਆਂ ਹਨ।ਉਨ੍ਹਾਂ ਕਿਹਾ ਕਿ ਕਿਸਾਨ ਆਮ ਕਰਕੇ ਖੇਤੀ ਵਿਕ੍ਰੇਤਾਵਾਂ ਕੋਲੋਂ ਸਲਾਹ ਲੈਂਦੇ ਹਨ।ਇਸ ਲਈ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਵੱਖਰਾ ਵਟਸਐਪ ਸਮੂਹ ਬਣਾ ਕੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਸਮੂਹ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੱਕ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਸੰਬੰਧੀ ਸੂਚਨਾ ਪਹੰੁਚਾਉਣ ਅਤੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾਂ ਕਰਨ ਬਾਰੇ ਪ੍ਰੇਰਿਤ ਕਰਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply