ਬਾਬਾ ਗੁਰਮੇਲ ਸਿੰਘ ਨੂੰ ਸੌਂਪੀ ਸੇਵਾ
ਜਗਰਾਓਂ, 12 ਜੂਨ (ਪੰਜਾਬ ਪੋਸਟ- ਕੁਲਦੀਪ ਸਿੰਘ ਲੋਹਟ) – ਭਗਤੀ ਤੇ ਸ਼ਕਤੀ ਦੇ ਕੇਂਦਰ ਵਜੋਂ ਜਾਣੇ ਜਾਂਦੇ ਪ੍ਰਸਿੱਧ ਸੰਪ੍ਰਦਾਇ ਨਾਨਕਸਰ ਕਲੇਰਾਂ ਦੇ ਬਾਨੀ ਧੰਨ
ਧੰਨ ਬਾਬਾ ਨੰਦ ਸਿੰਘ ਜੀ, ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਕੁੰਦਨ ਸਿੰਘ ਜੀ ਤੋਂ ਵਰੋਸਾਏ ਸੰਤ ਬਾਬਾ ਹਰਭਜਨ ਸਿੰਘ (65) ਨਾਨਕਸਰ ਕਲੇਰਾਂ ਵਾਲਿਆਂ ਦੇ ਸਵਰਗ ਸਿਧਾਰ ਜਾਣ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਬਾਬਾ ਕੁੰਦਨ ਸਿੰਘ ਪਾਰਕ ਨਾਨਕਸਰ ਵਿਖੇ ਧਾਰਮਿਕ ਮਰਿਆਦਾ ਅਨੁਸਾਰ ਕੀਤਾ ਗਿਆ।ਸੰਤਾਂ ਦੇ ਅੰਤਿਮ ਦਰਸ਼ਨਾਂ ਲਈ ਜਿਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਪੁੱਜੀਆਂ ਉਥੇ ਹੀ ਪੰਜਾਬ ਦੇ ਕੋਨੇ-ਕੋਨੇ ਤੋਂ ਵੀ ਸੰਗਤਾਂ ਦਾ ਹੜ੍ਹ ਉਮੜਿਆ।ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਬਾਬਾ ਹਰਨਾਮ ਸਿੰਘ ਮੁੱਖੀ ਦਮਦਮੀ ਟਕਸਾਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸੰਤ ਬਾਬਾ ਸੁਖਦੇਵ ਸਿੰਘ ਭੁਚੋ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਮ.ਪੀ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਚੇਅਰਮੈਨ ਹਰਸੁਰਿੰਦਰ ਸਿੰਘ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਮਹੇਸ਼ ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐਸ.ਆਰ ਕਲੇਰ, ਕੇ.ਕੇ ਬਾਵਾ, ਹਰਚਰਨ ਸਿੰਘ ਗੋਹਲਵੜੀਆ, ਗੁਰਦੇਵ ਸਿੰਘ ਲਾਪਰਾਂ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਅਮਰਜੀਤ ਸਿੰਘ ਚਾਵਲਾ, ਮਨਜਿੰਦਰ ਸਿੰਘ ਸਿਰਸਾ ਜਰਨਲ ਸਕੱਤਰ ਦਿੱਲੀ ਕਮੇਟੀ, ਬਾਬਾ ਬਲਦੇਵ ਸਿੰਘ ਮੰਡੇਰਾਂ ਵਾਲੇ, ਸੰਤ ਬਾਬਾ ਕਪੂਰ ਸਿੰਘ ਸਨੇਰਾਂ ਵਾਲੇ, ਬਾਬਾ ਸੁਖਦੇਵ ਸਿੰਘ ਬਿਲਗੇ ਵਾਲੇ, ਬਾਬਾ ਕੁਲਵੰਤ ਸਿੰਘ ਸਮਾਧ ਭਾਈ, ਬਾਬਾ ਅਮਰਜੀਤ ਸਿੰਘ ਧਰਮਕੋਟ, ਬਾਬਾ ਗੁਰਦੀਪ ਸਿੰਘ ਨਾਨਕਸਰ, ਕਸ਼ਮੀਰ ਸਿੰਘ ਕਰਨਾਲ, ਬਾਬਾ ਸੇਵਾ ਸਿੰਘ ਸਿਆੜ੍ਹ, ਸੰਤ ਸਾਧੂ ਪ੍ਰਕਾਸ਼ ਸਿੰਘ, ਗੁਰਮੁੱਖ ਸਿੰਘ, ਬਾਬਾ ਜਸਪਾਲ ਸਿੰਘ ਕੁਟੀਆ ਵਾਲੇ, ਸੁਆਮੀ ਜਸਦੇਵ ਨੰਦ, ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲੇ, ਬਾਬਾ ਰਵਿੰਦਰ ਸਿੰਘ ਜੌਨੀ, ਬਾਬਾ ਬਲਵੰਤ ਸਿੰਘ ਸੁਖਮਨੀ ਸਾਹਿਬ ਵਾਲੇ, ਮਹੰਤ ਬਾਬਾ ਹਰਬੰਸ ਸਿੰਘ, ਬਾਬਾ ਗੇਜਾ ਸਿੰਘ ਨਾਨਕਸਰ ਕਲੇਰਾਂ, ਬਾਬਾ ਭਾਗ ਸਿੰਘ ਨਾਨਕਸਰ ਕਲੇਰਾਂ, ਬਾਬਾ ਸੇਵਾ ਸਿੰਘ ਨਾਨਕਸਰ ਕਲੇਰਾਂ, ਬਾਬਾ ਜੋਗਿੰਦਰ ਸਿੰਘ ਸਾਧ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਭਾਈ ਜਸਪਾਲ ਸਿੰਘ ਲਾਲੀ ਪਾਉਂਟਾ ਸਾਹਿਬ ਵਾਲੇ, ਬਾਬਾ ਬਲਵਿੰਦਰ ਸਿੰਘ ਕੁਰਾਲੀ, ਬਾਬਾ ਗੁਰਵਿੰਦਰ ਸਿੰਘ, ਬਾਬਾ ਅਜੈਬ ਸਿੰਘ ਗਾਲਿਬ, ਮਾਤਾ ਗੁਰਦੇਵ ਕੌਰ ਝੋਰੜਾਂ, ਸੰਤ ਬਾਬਾ ਰਾਮ ਸਿੰਘ ਸੀਗੜਾ, ਬਾਬਾ ਜੋਰਾ ਸਿੰਘ ਬੱਧਨੀ ਕਲਾਂ, ਬਾਬਾ ਸੁੱਚਾ ਸਿੰਘ, ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਕੁਲਦੀਪ ਸਿੰਘ ਮਾਜਰੀ, ਬਾਬਾ ਜਸਪਾਲ ਸਿੰਘ, ਬਾਬਾ ਪ੍ਰਤਾਪ ਸਿੰਘ ਉਤਰਾਖੰਡ ਵਾਲੇ, ਬਾਬਾ ਹਰਦਿਆਲ ਸਿੰਘ, ਬਾਬਾ ਜੱਸ ਜੀ ਹਜੂਰ ਸਾਹਿਬ ਲੰਗਰਾਂ ਵਾਲੇ, ਕਥਾਵਾਚਕ ਗਿਆਨੀ ਸੁਖਦੇਵ ਸਿੰਘ ਪਟਨਾ ਸਾਹਿਬ, ਬਾਬਾ ਬਲਜੀਤ ਸਿੰਘ ਨਾਨਕਸ ਕਲੇਰਾਂ ਵਾਲੇ, ਬਾਬਾ ਜੀਵਾ ਸਿੰਘ ਭੋਰਾ ਸਾਹਿਬ, ਬਾਬਾ ਜਸਵਿੰਦਰ ਸਿੰਘ, ਬਾਬਾ ਜੰਗ ਸਿੰਘ ਕਰਨਾਲ, ਬਾਬਾ ਘਾਲਾ ਸਿੰਘ ਦੇ ਸੇਵਾਦਾਰ ਬਾਬਾ ਮੇਹਰ ਸਿੰਘ, ਬਾਬਾ ਲੱਖਾ ਸਿੰਘ ਦੇ ਸੇਵਾਦਾਰ ਬਾਬਾ ਸਰਦਾਰਾ ਸਿੰਘ, ਮਹੰਤ ਕੁਲਦੀਪ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵਲੋਂ ਦਲੇਰ ਸਿੰਘ ਲੁਧਿਆਣਾ, ਗੁਰਜੀਤ ਸਿੰਘ ਕੈਲਪੁਰ, ਪ੍ਰਧਾਨ ਅਮਰਜੀਤ ਸਿੰਘ ਜਗਰਾਉਂ, ਬਾਬਾ ਅਵਤਾਰ ਸਿੰਘ, ਬਾਬਾ ਸੁਰਜੀਤ ਸਿੰਘ ਮਿਹਰੋ ਵਾਲੇ, ਬਾਬਾ ਹਰਮੇਲ ਸਿੰਘ ਅੱਬੂਪੁਰਾ, ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਟਰੱਸਟ, ਮਾਤਾ ਵਿਪਨਪ੍ਰੀਤ ਕੌਰ, ਬਾਬਾ ਜੋਗਾ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ `ਤੇ ਪੁੱਜੀਆਂ।ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਚਿਖਾ ਨੂੰ ਅਗਨੀ ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਬਾਬਾ ਤੇਜਿੰਦਰ ਸਿੰਘ ਜਿੰਦੂ ਨਾਨਕਸਰ ਕਲੇਰਾਂ ਵਲੋਂ ਵਿਖਾਈ ਗਈ।
ਬਾਬਾ ਤੇਜਿੰਦਰ ਸਿੰਘ ਜਿੰਦੂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸੰਤ ਬਾਬਾ ਹਰਭਜਨ ਸਿੰਘ ਜੀ ਦਾ ਅੰਗੀਠਾ 12 ਜੂਨ ਦਿਨ ਮੰਗਲਵਾਰ ਨੂੰ ਸੰਭਾਲਿਆ ਜਾਵੇਗਾ।ਉਨ੍ਹਾਂ ਦਸਿਆ ਕਿ ਸੰਤ ਬਾਬਾ ਹਰਭਜਨ ਸਿੰਘ ਨਮਿਤ ਅਖੰਡ ਪਾਠਾਂ ਦੀ ਪਹਿਲੀ ਲੜੀ 13 ਜੂਨ ਦਿਨ ਬੁੱਧਵਾਰ ਨੂੰ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ 15 ਜੂਨ ਨੂੰ ਪਾਏ ਜਾਣਗੇ, ਉਪਰੰਤ ਦੂਸਰੀ ਲੜੀ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ 17 ਜੂਨ ਦਿਨ ਐਤਵਾਰ ਨੂੰ ਹੋਣਗੇ।ਉਨ੍ਹਾਂ ਦਸਿਆ ਕਿ 16 ਜੂਨ ਦੀ ਰਾਤ ਨੂੰ ਰੈਣ ਸੂਬਾਈ ਕੀਰਤਨ ਹੋਵੇਗਾ ਅਤੇ 18 ਜੂਨ ਦਿਨ ਸੋਮਵਾਰ ਨੂੰ ਸੰਤਾਂ ਦੇ ਫ਼ੁੱਲ ਹਰੀਕੇ ਪੱਤਣ ਵਿਚ ਪਾਏ ਜਾਣਗੇ।ਭਾਈ ਗੁਰਮੇਲ ਸਿੰਘ ਨੀਲੂ ਬੜੂੰਦੀ, ਭਾਈ ਲਖਵੀਰ ਸਿੰਘ ਭੈਣੀ, ਭਾਈ ਹਰੀ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਢੱਡਰੀ, ਭਾਈ ਗੁਰਸੇਵਕ ਸਿੰਘ, ਮਲਕੀਤ ਸਿੰਘ ਲੁਧਿਆਣਾ, ਬਲਵਿੰਦਰ ਸਿੰਘ ਜਗਰਾਉਂ, ਜੇ.ਐਸ ਧਾਲੀਵਾਲ, ਦਵਿੰਦਰ ਸਿੰਘ ਝੋਰੜਾਂ, ਪ੍ਰਿੰਸੀਪਲ ਪਰਵਿੰਦਰ ਸਿੰਘ ਚੀਮਾ, ਪ੍ਰਿੰਸੀਪਲ ਰਣਜੀਤ ਕੌਰ ਲੁਧਿਆਣਾ, ਅਮਰੀਕ ਸਿੰਘ ਨਾਗਰਾ ਲੁਧਿਆਣਾ ਆਦਿ ਹਾਜਰ ਸਨ। ਸੰਤ ਬਾਬਾ ਹਰਭਜਨ ਸਿੰਘ ਦੇ ਅੰਤਿਮ ਸੰਸਕਾਰ ਦੇ ਪੂਰਨ ਪ੍ਰਬੰਧ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਕੀਤੇ ਗਏ।
ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੂੰ ਸੌਂਪੀ ਸੇਵਾ- ਸੰਤ ਬਾਬਾ ਹਰਭਜਨ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੰਤਾਂ ਵਲੋਂ ਨਿਭਾਈ ਜਾ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਗਿਆਨੀ ਗੁਰਬਚਨ ਸਿੰਘ ਅਤੇ ਬਾਬਾ ਹਰਨਾਮ ਸਿੰਘ ਵਲੋਂ ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੂੰ ਪੱਗ ਬੰਨ੍ਹ ਕੇ ਸੌਂਪੀ ਗਈ।ਇਸ ਤੋਂ ਇਲਾਵਾ ਧਾਰਮਿਕ ਤੌਰ `ਤੇ ਮਰਿਆਦਾ ਅਨੁਸਾਰ ਬਾਬਾ ਜੀ ਦੇ ਭੋਗ ਸਮੇਂ ਮਹਾਂਪੁਰਸ਼ ਸੇਵਾ ਸੰਭਾਲਣਗੇ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media