Tuesday, July 21, 2026

ਆਸ ਵੈਲਫੇਅਰ ਸੁਸਾਇਟੀ ਨੇ ਅਯੋਜਿਤ ਕੀਤਾ ਤੀਜਾ ਯੋਗ ਕੈਂਪ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ, ਜਸਵਿੰਦਰ ਸਿੰਘ ਜੱਸੀ) – ਆਸ ਵੈਲਫੇਅਰ ਸੁਸਾਇਟੀ ਵੱਲੋਂ ਤੀਜਾ ਯੋਗ  ਕੈਂਪ ਸ਼ਹੀਦ ਭਗਤ ਸਿੰਘ PPN1206201811ਪਾਰਕ ਵਿਖੇ ਅਯੋਜਿਤ ਕੀਤਾ ਗਿਆ।ਕੈਂਪ ਵਿੱਚ ਯੋਗ ਮਾਹਿਰ ਸਤੀਸ਼ ਗਰਗ ਨੇ ਯੋਗਾ ਦੇ ਫਾਇਦਿਆਂ ਬਾਰੇ ਦੱਸਿਆ।ਇਸ ਕੈਂਪ ਦੇ ਮੁੱਖ ਮਹਿਮਾਨ ਸਮਾਜ ਸੇਵੀ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੇਵਾਦਾਰ ਅਵਤਾਰ ਸਿੰਘ ਕੈੰਂਥ ਸਨ, ਜਿੰਨਾਂ ਨੇ ਰਿਬਨ ਕੱਟਣ ਦੀ ਰਸਮ ਅਦਾ ਕਰਨ ਉਪਰੰਤ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਸੁਸਾਇਟੀ ਵਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੰਨਾਂ  ਨਾਲ ਲੋਕਾਂ ਦਾ ਯੋਗਾ ਪ੍ਰਤੀ ਰੁਝਾਨ ਵਧ ਰਿਹਾ ਹੈ।ਇਸ ਕੈਂਪ ਵਿੱਚ ਮੇਜਰ ਸਿੰਘ, ਬੇਅੰਤ ਜੋਲੀ, ਰਵਿੰਦਰ ਕੁਮਾਰ, ਸੁਖਦੇਵ ਸਿੰਘ, ਸੁਨੀਤਾ ਰਾਣੀ, ਮੱਖਣ ਐਮ.ਸੀ, ਹਰਦੇਵ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਪ੍ਰੀਤ, ਹਰਜਿੰਦਰ ਸਿੰਘ ਆਦਿ ਸ਼ਾਮਿਲ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply