ਜੰਡਿਆਲਾ, 12 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) -ਥਾਣਾ ਜੰਡਿਆਲਾ ਗੁਰੂ ਵਿਚ ਸਬ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ।ਆਪਣੇ ਦਫਤਰ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਈ ਜਾਵੇਗੀ।ਉਹਨਾਂ ਨੇ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ, ਚੋਰੀ, ਗੁੰਡਾਗਰਦੀ ਆਦਿ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰ ਸਕਦੇ ਹਨ ਅਤੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ।ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦਾ ਮੁੱਖ ਕਾਰਨ ਨਸ਼ਾ ਦੱਸਦੇ ਹੋਏ ਉਹਨਾਂ ਨੇ ਕਿਹਾ ਕਿ ਨਸ਼ੇ ਲਈ ਪੈਸਾ ਨਾ ਹੋਣ ਕਰਕੇ ਨਸ਼ੇੜੀ ਅਜਿਹੀਆਂ ਹਰਕਤਾਂ ਕਰਦੇ ਹਨ , ਜਿਸ ਕਰਕੇ ਨਸ਼ੇ ਨੂੰ ਹੀ ਖਤਮ ਕਰਨਾ ਸਾਡਾ ਮੁੱਖ ਮਕਸਦ ਹੈ।ਐਸ.ਐਚ.ਓ ਨੇ ਕਿਹਾ ਕਿ ਸ਼ਹਿਰ ਦੀ ਹਰ ਇਕ ਸਮੱਸਿਆ ਜਨਤਾ ਦੇ ਸਹਿਯੋਗ ਨਾਲ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media