ਸ਼ੀ ਅਨਿਲ ਜੋਸ਼ੀ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)-ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਆਪਣਾ ਵੱਢਮੁੱਲਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਦਾ ਰਾਜ ਪੱਧਰੀ ਸ਼ਹੀਦੀ ਸਮਾਗਮ 17 ਅਗਸਤ ਨੂੰ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿਚ ਬੀ ਬੀ ਕੇ ਡੀ ਏ ਵੀ ਸਕੂਲ, ਬੀ ਬੀ ਕੇ ਡੀ ਏ ਵੀ ਕਾਲਜ, ਸਰਕਾਰੀ ਕਾਲਜ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਹੇਰ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਸ਼ਹੀਦ ਦੇ ਜੀਵਨ ‘ਤੇ ਚਾਨਣਾ ਪਾਇਆ ਜਾਵੇਗਾ। ਇਸ ਤੋਂ ਇਲਾਵਾ ਅਨੀਤਾ ਦੇਵਗਨ ਥੀਏਟਰ ਗਰੁੱਪ ਵੱਲੋਂ ਸ਼ਹੀਦ ਦੇ ਜੀਵਨ ‘ਤੇ ਤਿਆਰ ਕੀਤੇ ਗਏ ਵਿਸ਼ੇਸ਼ ਨਾਟਕ ਦਾ ਮੰਚਨ ਕੀਤਾ ਜਾਵੇਗਾ ਅਤੇ ਅਜ਼ਾਦੀ ਦੀ ਲੜਾਈ ਵਿਚ ਯੋਗਦਾਨ ਪਾਉਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ।