Monday, October 26, 2026

ਮੈਰਿਜ ਪੈਲਸਾਂ `ਚ ਹਥਿਆਰ ਆਦਿ ਲੈ ਕੇ ਜਾਣ ਤੇ ਫਾਇਰ ਕਰਨ ‘ਤੇ ਰੋਕ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਜਾਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਸ ਤੋਂ ਇਲਾਵਾ ਸੈਕਸ਼ਨ ਸੀ.ਆਰ.ਪੀ.ਸੀ. ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ‘ਤੇ ਹਥਿਆਰ ਲਿਜਾਣ ਦੀ ਮਨਾਹੀ ਨੂੰ ਪੁਲੀਸ ਵਿਭਾਗ ਵੱਲੋਂ ਸਖਤੀ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਜਿਆਦਾ ਭੀੜ ਵਾਲੀਆਂ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸਾਂ ਦੀ ਢੁੱਕਵੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲਕ ਜਾਂ ਮੈਨੇਜਰ ਵੱਲੋਂ ਸਿਕਿਊਰਿਟੀ ਉਪਕਰਣਾਂ ਜਿਵੇਂ ਕਿ ਮੈਟਲ ਡੀਟੈਕਟਰ ਡੋਰ ਫਰੇਮਜ਼ ਨੂੰ ਲਗਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਹਥਿਆਰ ਅਤੇ ਹੋਰ ਵਿਸਫੋਟਕ ਸਮੱਗਰੀ ਲਿਆਉਣ ਵਾਲੇ ਵਿਅਕਤੀਆਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਐਂਟਰੀ ਗੇਟ ‘ਤੇ ਹੀ ਰੋਕਿਆ ਜਾ ਸਕੇ।ਮੈਰਿਜ ਪੈਲੇਸ ਦੀਆਂ ਮੁੱਖ ਥਾਵਾਂ ਨੂੰ ਕਵਰ ਕਰਨ ਲਈ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਕਾਨੂੰਨਾਂ ਦੀ ਉਲੰਘਣਾ ਨੂੰ ਰੋਕਿਆ ਜਾ ਸਕੇ।ਇਸ ਤੋਂ ਇਲਾਵਾ ਇਹ ਕਦਮ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖਣ ਵਿੱਚ ਵੀ ਸਹਾਇਕ ਹੋਵੇਗਾ।ਉਨ੍ਹਾਂ ਹਦਾਇਤ ਕੀਤੀ ਕਿ ਮੈਰਿਜ ਪੈਲੇਸਾਂ ਅਤੇ ਈਵੈਟ ਮੈਨੇਜਮੈਂਟ ਕੰਪਨੀ ਦੇ ਮਾਲਕ ਜਾਂ ਮੈਨੇਜਰ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਪੁਲੀਸ ਨੂੰ ਦੇਣਾ ਯਕੀਨੀ ਬਣਾਏ ਅਤੇ ਜੇ ਉਹ ਅਜਿਹਾ ਨਹੀਂ ਕਰਦਾ ਹੈ ਤਾਂ ਉਹ ਦੁਰਘਟਨਾ ਦੀ ਜਵਾਬਦੇਹੀ ਲਈ ਜ਼ਿੰਮੇਵਾਰ ਹੋਵੇਗਾ।ਜ਼ਿਲ੍ਹਾ ਮੈਜਿਸਟਰੇਟ ਨੇ ਮਿਊਜ਼ਿਕ ਸਿਸਟਮਾਂ ਅਤੇ ਡੀ.ਜੇ ਨੂੰ ਬਾਹਰ ਖੁੱਲੇ ਵਿੱਚ ਨਾ ਲਗਾਏ ਜਾਣ ਦੀ ਥਾਂ ਸਿਰਫ ਮੈਰਿਜ ਹਾਲਾਂ ਦੇ ਅੰਦਰ ਹੀ ਲਗਾਉਣ ਦੀ ਹਦਾਇਤ ਕੀਤੀ। ਇਹ ਹੁਕਮ ਤੁਰੰਤ ਲਾਗੂ ਹੋ ਕੇ 5 ਅਗਸਤ, 2018 ਤੱਕ ਲਾਗੂ ਰਹੇਗਾ।

 

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply