ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਲੈ ਕੇ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਇਕ ਬਹੁਤ ਹੀ ਵਧੀਆਂ ਤੇ ਨਵੀਂ ਸੋਚ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਸਰਕਾਰ ਦੀ ਇਸ ਸੋਚ ਦਾ ਸਵਾਗਤ ਕਰੀਏ ਅਤੇ ਆਪ ਇਸ ਮਿਸਨ ਦਾ ਹਿੱਸਾ ਬਣ ਕੇ ਪੰਜਾਬ ਨੂੰ ਤੰਦਰੁਸਤ ਬਣਾਈਏ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕੀਤਾ।
ਅਮਿਤ ਵਿੱਜ ਨੇ ਕਿਹਾ ਕਿ ਜਿਥੇ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਦੇ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੁਕ ਕਰਨ ਦੀ ਲੋੜ ਹੈ, ਉਥੇ ਆਪਣੇ ਘਰ੍ਹਾਂ ਦੀ ਗੰਦਗੀ ਬਾਹਰ ਖੁੱਲੇ ਵਿੱਚ ਨਾ ਸੁੱਟ ਕੇ ਨਗਰ ਨਿਗਮ ਵੱਲੋਂ ਨਿਰਧਾਰਤ ਕੀਤੇ ਸਥਾਨਾਂ `ਤੇ ਰੱਖੇ ਡੰਪ ਵਿੱਚ ਹੀ ਪਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੇ ਪ੍ਰਦੂਸ਼ਿਤ ਹੋਣ ਨਾਲ ਬੀਮਾਰੀਆਂ ਵੀ ਵੱਧ ਰਹੀਆਂ ਹਨ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਕੱਚਰੇ ਨੂੰ ਅੱਗ ਨਾ ਲਗਾਈਏ ਅਤੇ ਵੱਧ ਤੋਂ ਵੱਧ ਪੋਦੇ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਬਣਾਈਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਸੋਚ ਹੈ ਕਿ ਅਗਰ ਸਾਡਾ ਪੰਜਾਬ ਤੰਦਰੁਸਤ ਹੋਵੇਗਾ ਤਾਂ ਅਸੀਂ ਤੰਦਰੁਸਤ ਰਹਿ ਸਕਦੇ ਹਾਂ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media