ਬਠਿੰਡਾ, 14 ਜੂਨ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਲਾਇਨੋ ਪਾਰ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ
ਕੌਰ ਜੀ ਪ੍ਰਤਾਪ ਨਗਰ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਚੱਲ ਰਿਹਾ ਹੈ।ਇਸ ਵਿੱਚ ਦਸਤਾਰ ਦੇ ਵੱਖ-ਵੱਖ ਸਟਾਇਲ ਸਿੱਖਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।ਦਸਤਾਰ ਕੌਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦਸਤਾਰ ਕੈਂਪ ਦੌਰਾਨ ਬੱਚਿਆਂ ਵਿੱਚ ਦਸਤਾਰ ਸਿੱਖਣ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਲਈ ਭਵਿੱਖ ਵਿੱਚ ਅਜਿਹੇ ਹੋਰ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ।ਕੈਂਪ ਦੌਰਾਨ ਬੱਚਿਆਂ ਨੂੰ ਸਿੱਖ ਕਿਰਦਾਰ ਅਤੇ ਗੁਰੂ ਇਤਿਹਾਸ ਬਾਰੇ ਵੀ ਸੰਖੇਪ ਰੂਪ ਵਿੱਚ ਜਾਣਕਾਰੀ ਦਿੱਤੀ ਗਈ।ਇਸ ਮੌਕੇ ਦਰਸ਼ਨ ਸਿੰਘ ਖਾਲਸਾ, ਸੁਖਦੇਵ ਸਿੰਘ ਗੁਰਥੜੀ, ਪ੍ਰਤੀਕ ਸਿੰਘ, ਅਮਨਪ੍ਰੀਤ ਸਿੰਘ ਹਰਜੀਤ ਸਿੰਘ ਆਦਿ ਸ਼ਾਮਲ ਹੋ ਰਹੇ ਹਨ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media