Friday, November 20, 2026

ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲੇ ਵਿੱਚ 415 ਯੂਨਿਟ ਖੂਨ ਕੀਤਾ ਗਿਆ ਇਕੱਤਰ -ਡੀ.ਸੀ

ਲੋਕ ਸਭਾ ਮੈਂਬਰ ਔਜਲਾ ਨੇ ਵੀ ਕੀਤਾ ਖੂਨਦਾਨ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਰੈਡ ਕਰਾਸ ਸੁਸਾਇਟੀ ਅਤੇ ਹੋਰ ਸਮਾਜ ਸੇਵੀ PPN1406201803ਐਸੋਸੀਏਸ਼ਨਾਂ ਦੀ ਸਹਾਇਤਾ ਨਾਲ ਵੱਖ-ਵੱਖ ਥਾਵਾਂ ’ਤੇ 9 ਖੂਨਦਾਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸ਼ਾਮ 4:30 ਵਜੇ ਤੱਕ 415 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਹ ਕੈਂਪ ਉਨਾਂ ਸਥਾਨਾਂ ’ਤੇ ਲਗਾਏ ਗਏ ਹਨ ਜਿੱਥੇ ਵੱਧ ਤੋਂ ਵੱਧ ਲੋਕ ਪਹੁੰਚ ਕੇ ਖੂਨਦਾਨ ਕਰ ਸਕਣ।ਸੰਘਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਅਰਬਨ ਸਿਹਤ ਕੇਅਰ ਸੈਂਟਰ, ਸ੍ਰੀ ਦਰਬਾਰ ਸਾਹਿਬ ਵਿਚ ਲੰਗਰ ਹਾਲ ਵਾਲੇ ਪਾਸੇ, ਗੁਰਦੁਆਰਾ ਸ਼ਹੀਦਾਂ, ਜਲਿਆਂ ਵਾਲਾ ਬਾਗ, ਬੀ ਐਸ ਐਫ ਕੈਂਪ ਅਟਾਰੀ ਬਾਰਡਰ, ਟ੍ਰਿਲੀਅਮ ਮਾਲ, ਮਾਲ ਆਫ ਅੰਮ੍ਰਿਤਸਰ, ਫੋਰਟਿਸ ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਅਤੇ ਸਰਕੂਲਰ ਰੋਡ ਵਿਖੇ ਲਗਾਏ ਗਏ ਸਨ।  
     ਸੰਘਾ ਨੇ ਦੱਸਿਆ ਕਿ ਇੰਨਾਂ ਕੈਂਪਾਂ ਲਈ ਯੂਅਰ ਬਲੱਡ ਕੈਨ ਸੇਵ ਲਾਇਫ, ਐਸੋਸੀਏਸ਼ਨ ਆਫ ਬਲੱਡ ਡੋਨਰਜ਼ ਸੁਸਾਇਟੀ, ਖਾਲਸਾ ਬਲੱਡ ਡੋਨੇਟ ਯੂਨਿਟੀ, ਹਿਊਮੈਨਟੀ ਫਾਰ ਐਵਰ, ਐਮਰਜੈਂਸੀ ਬਲੱਡ ਡੋਨਰਜ਼, ਬੀਇੰਗ ਹਿਊਮੈਨ ਬਲੱਡ ਡੋਨੇਸ਼ਨ ਸੁਸਾਇਟੀ, ਸ੍ਰੀ ਗੁਰੂ ਰਾਮ ਦਾ ਸੇਵਕ ਸਭਾ, ਨਾਲਜ਼ ਵਿਲਾ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ, ਆਸਰਾ ਵੈਲਫੇਅਰ ਫਾਉਡੇਸ਼ਨ, ਵਇਸ ਆਫ ਅੰਮ੍ਰਿਤਸਰ ਅਤੇ ਹੋਰ ਸੰਸਥਾਵਾਂ ਵੱਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ।  
        ਇਸ ਵਿਸ਼ਵ ਖੂਨਦਾਨ ਦਿਵਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਵੱਲੋਂ ਵੀ ਟਿ੍ਰਲੀਅਮ ਮਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਖੂਨਦਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਡਾਕਟਰਾਂ ਵੱਲੋਂ ਸ੍ਰ ਔਜਲਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤਾ ਗਿਆ।ਔਜਲਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ।ਪਹਿਲੀ ਵਾਰ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਉਨ੍ਹਾਂ ਨੇ ਹੌਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਅਸੀਂ ਕਈ ਗਰੀਬ ਲੋਕਾਂ ਦੀ ਜਾਨ ਨੂੰ ਬਚਾ ਸਕਦੇ ਹਾਂ।
    ਟ੍ਰਿਲੀਅਮ ਮਾਲ ਵਿਖੇ ਲਗਾਏ ਗਏ ਖੂਨਦਾਨ ਕੈਂਪ ਮੌਕੇ ਸੁਭਾਸ਼ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੱਲੋਂ ਖੂਨਦਾਨ ਕਰਨ ਵਾਲਿਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ `ਤੇ ਲਗਾਏ ਗਏ ਖੂਨਦਾਨ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ।ਪ੍ਰਧਾਨ ਸੰਜੇ ਬਾਲੀ ਨੇ ਕੈਂਪਾਂ ਲਈ ਤਾਲਮੇਲ ਦਾ ਕੰਮ ਸੰਭਾਲਿਆ।

Check Also

ਖਾਲਸਾ ਕਾਲਜ ਫੁੱਟਬਾਲ ਟੀਮ ਦੀੇ ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ’ਚ ਇਤਿਹਾਸਕ ਜਿੱਤ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ …

Leave a Reply