Friday, November 20, 2026

ਬੱਚਿਆਂ ਨੂੰ ਚੰਡੀਗੜ੍ਹ ਦੀ ਸੈਰ ਕਰਵਾਉਣ ਲਈ ਵਿਧਾਇਕ ਵੱਲੋਂ 7 ਬੱਸਾਂ ਰਵਾਨਾ

ਧੂਰੀ, 14 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੱਚਿਆਂ ਦੀਆਂ ਗਰਮੀ ਦੀਆਂ ਛੁੱਟੀਆਂ ਦੇ ਚੱਲਦਿਆਂ ਉਹਨਾਂ ਦੇ ਮਨੋਰੰਜਨ ਲਈ ਹਲਕਾ ਵਿਧਾਇਕ ਦਲਵੀਰ PPN1406201805ਸਿੰਘ ਗੋਲਡੀ ਖੰਗੂੜਾ ਵਲੋਂ ਕੈਂਬਰਿਜ ਸਕੂਲ ਧੂਰੀ ਦੇ ਚੇਅਰਮੈਨ ਮੱਖਣ ਲਾਲ ਗਰਗ ਦੇ ਸਹਿਯੋਗ ਨਾਲ ਬੱਚਿਆਂ ਨੂੰ ਚੰਡੀਗੜ੍ਹ ਦੀ ਸੈਰ ਕਰਵਾਉਣ ਲਈ ਸਥਾਨਕ ਸੰਗਰੂਰ ਵਾਲੀ ਕੋਠੀ ਤੋਂ 7 ਬੱਸਾਂ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ।ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਇੱਕ ਰੋਜਾ ਟੂਰ ਦੌਰਾਨ ਬੱਚਿਆਂ ਨੂੰ ਤਨਾਅ-ਮੁਕਤ ਕਰਨ ਲਈ ਚੰਡੀਗੜ੍ਹ ਵਿਖੇ ਵਿਧਾਨ ਸਭਾ, ਰੌਕ ਗਾਰਡਨ, ਸੁਖਨਾ ਝੀਲ ਆਦਿ ਥਾਵਾਂ ਦੀ ਸੈਰ ਕਰਵਾਈ ਜਾਵੇਗੀ।ਟੂਰ ਦੌਰਾਨ ਬੱਚਿਆਂ ਦੇ ਖਾਣ-ਪੀਣ ਆਦਿ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਸਿਮਰਤ ਖੰਗੂੜਾ, ਨਰੇਸ਼ ਕੁਮਾਰ ਮੰਗੀ, ਇੰਦਰਜੀਤ ਸਿੰਘ, ਰਾਜਿੰਦਰ ਸਿੰਘ ਲੱਦੜ, ਅਮਿਤ ਕੁਮਾਰ, ਕਾਕਾ ਘਨੌਰੀ, ਆਸ਼ੂ ਸਿੰਗਲਾ ਅਤੇ ਹਰਸਿਮਰਜੀਤ ਸ਼ਰਮਾ ਆਦਿ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ “ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ” ਸਮਾਗਮ

ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply