ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – `ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋ ਵੱਡੀ ਸੇਵਾ ਹੈ` ਇਸ ਗੱਲ ਦਾ ਪ੍ਰਗਟਾਵਾ ਅੱਜ ਵਿਸ਼ਵ ਖੂਨਦਾਤਾ ਦਿਵਸ `ਤੇ ਜਿਲੇ੍ਹ ਦੀਆਂ ਵੱਖ ਵੱਖ ਸਵੈ-ਸੇਵੀ ਸੰਸਥਾਂਵਾਂ ਨੂੰ ਉਹਨਾਂ ਦੇ ਖੂਨਦਾਨ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਲਈ ਸਿਵਲ ਹਸਤਪਤਾਲ ਦੀ ਅਨੈਕਸੀ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਕੀਤਾ।ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਦਾਨ ਹੈ ਜਿਸ ਨਾਲ ਕਈ ਕੀਮਤੀ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਸਰੀਰ ਵਿਚ ਕਮਜ਼ੋਰੀ ਨਹੀ ਆਉਦੀ ਬਲਕਿ ਮਨ ਨੂੰ ਇਕ ਸਤੁੰਸ਼ਟੀ ਮਿਲਦੀ ਹੈ।ਊਨਾਂ ਦੱਸਿਆ ਕਿ ਕੋਈ ਵੀ ਇਨਸਾਨ 17 ਸਾਲ ਦੀ ਉਮਰ ਤੋ ਲੈ ਕੇ 66 ਸਾਲ ਦੀ ਉਮਰ ਤੱਕ ਖੂਨ ਦਾਨ ਕਰ ਸਕਦਾ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋ ਵੀ ਸਵੈ-ਸੇਵੀ ਸੰਸਥਾਂਵਾਂ ਦੇ ਸਹਿਯੋਗ ਨਾਲ ਸਮੇਂ ਸਮੇਂ ਤੇ ਖੂਨ-ਦਾਨ ਕੈਂਪਾ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ 24 ਘੰਟੇ ਐਮਰਜੈਂਸੀ ਵਿੱਚ ਆਉਣ ਵਾਲੇ ਜ਼ਰੂਰਤਮੰਦ ਮਰੀਜ਼ਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਇੰ: ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ, ਮੈਡੀਕਲ ਅਫਸਰ ਡਾ.ਮੋਨਿਕਾ, ਮੈਡਮ ਰਜਿੰਦਰ ਕੌਰ ਆਦਿ ਹਾਜ਼ਰ ਸਨ।
Punjab Post Daily Online Newspaper & Print Media