ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਬਟਾਲਾ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਵੱਖ-ਵੱਖ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਅਪਣੇ ਦਫਤਰ ਵਿੱਚ ਜਨਮ ਅਸਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਡਾ. ਉਬਰਾਏ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਨਮ ਅਸ਼ਟਮੀ ਦੇ ਪੁਰਬ 18 ਅਗਸਤ ਦੀ ਰਾਤ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਉਸ ਰਾਤ ਸ਼ਹਿਰ ‘ਚ ਕੋਈ ਬਿਜਲੀ ਕੱਟ ਨਾ ਲਗਾਇਆ ਜਾਵੇ। ਉਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਚਲਾਇਆ ਜਾਵੇ ਅਤੇ ਮੰਦਰਾਂ ਦੇ ਆਲੇ ਦੁਆਲੇ ਰੌਸ਼ਨੀ ਦੇ ਪ੍ਰਬੰਧ ਕੀਤੇ ਜਾਣ।ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਦੀ ਸਾਫ-ਸਫਾਈ ਵੀ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਇਸ ਸਬੰਧੀ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ ਅਤੇ ਮੰਦਰਾਂ ਦੇ ਨਜਦੀਕ ਟਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਟਰੈਫਿਕ ਕਰਮਚਾਰੀ ਤਾਇਨਾਤ ਰਹਿਣਗੇ।ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਜਨਮ ਅਸ਼ਟਮੀ ਮੌਕੇ ਸਮੁੱਚੇ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …