ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਕੌਂਸਲਰ ਮਹੇਸ਼ ਖੰਨਾ ਅਤੇ ਕੁਲਬੀਰ ਕੌਰ ਦੀ ਅਗਵਾਈ ਵਿੱਚ ਬਾਜ਼ਾਰ ਭੜਪੂੰਜਿਆਂ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਹਾਜ਼ਰ ਹੋਏ।ਉਨ੍ਹਾਂ ਦੇ ਨਾਲ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਸਮਾਰਟ ਸਿਟੀ ਪ੍ਰਾਜੈਕਟ ਦੇ ਅਧਿਕਾਰੀ ਵੀ ਹਾਜ਼ਰ ਸਨ।ਸੋਨੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਰਟ ਸਿਟੀ ਪ੍ਰਾਜੇਕਟ ਤਹਿਤ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਤੇਜੀ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਅੰਦਰ ਅੰਦਰ ਸ਼ਹਿਰ ਦਾ ਕੋਈ ਖੇਤਰ ਵਿਕਾਸ ਪੱਖੋ ਅਧੂਰਾਂ ਨਹੀਂ ਰਹੇਗਾ।ਇਸ ਉਪਰੰਤ ਸੋਨੀ ਵੱਲੋਂ ਦੋਹਾਂ ਵਾਰਡਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਸੋਨੀ ਨੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪਾਰਕ ਦੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਵਿਕਾਸ ਸੋਨੀ ਕੌਂਸਲਰ, ਪਰਮਜੀਤ ਸਿੰਘ ਚੋਪੜਾ, ਪ੍ਰਵੇਸ ਅਰੋੜਾ, ਪ੍ਰਮੋਦ ਮਹਿਰਾ, ਵਿਕਾਸ ਨਰੂਲਾ, ਕਪਿਲ ਮਹਾਜਨ, ਰਾਕੇਸ਼ ਸ਼ਰਮਾ ਅਤੇ ਸੰਜੀਵ ਲਾਲੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …
Punjab Post Daily Online Newspaper & Print Media