ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਹਿਰ ਵਿੱਚ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਹਰਜੀਤ ਸਿੰਘ ਧਾਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਜੋਗਾ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ ਏ.ਐਸ.ਆਈ ਕੁਲਵੰਤ ਸਿੰਘ ਸੀ.ਆਈ.ਏ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਪੁਲਿਸ ਗਸ਼ਤ ਸਮੇਂ ਮੁਖਬਰ ਖਾਸ ਦੀ ਇਤਲਾਹ `ਤੇ ਉਨਾਂ ਨੇ ਹਰਭਿੰਦਰ ਸਿੰਘ ਉਰਫ ਜੱਜ ਪੁੱਤਰ ਤਾਰਾ ਸਿੰਘ ਵਾਸੀ ਗੋਪਾਲ ਨਗਰ, ਥਾਣਾ ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰ ਲਿਆ।ਪੁੱਛਗਿਛ ਦੌਰਾਨ ਉਸ ਦੇ ਇੰਕਸਾਫ `ਤੇ ਚੋਰੀ ਦੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਹੋਏ, ਜੋ ਉਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਏ.ਐਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ ਥਾਣਾ ਬੀ ਡਵੀਜ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।ਉਨਾਂ ਕਿਹਾ ਕਿ ਉਕਤ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਅੰਮ੍ਰਿਤਸਰ ਦਿਹਾਤੀ ਵਿੱਚ ਚੋਰੀ ਦੇ 2 ਮੁਕੱਦਮੇ ਦਰਜ਼ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …