ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਟੀ.ਵੀ.ਐਸ ਨਟੋਰਕ-125 ਸਕੂਟੀ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਰਿਜ਼ਨਲ ਬਿਜਸਨ ਹੈਡ ਰਾਜੀਵ ਚੌਧਰੀ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਸੌਂਪੀਆਂ।ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਕੰਪਨੀ ਦੇ ਰਿਜ਼ਨਲ ਬਿਜਨਸ ਹੈਡ ਰਾਜੀਵ ਚੌਧਰੀ ਨੇ ਕਿਹਾ ਕਿ ਕੰਪਨੀ ਵੱਲੋਂ ਨਵਾਂ ਤਿਆਰ ਕੀਤਾ ਗਿਆ ਸਕੂਟੀ ਦਾ ਮਾਡਲ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ ਗਿਆ ਹੈ ਅਤੇ ਕੰਪਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਹਰਜਾਪ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਟੀ.ਵੀ.ਐਸ ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਕੁਮਾਰ, ਰਾਕੇਸ਼ ਕਾਲੜਾ, ਗੀਰੀਸ਼ ਛਾਬੜਾ, ਅਮਰਿੰਦਰ ਸਿੰਘ, ਜਸਵੰਤ ਸਿੰਘ ਬੇਦੀ, ਮਨਜੀਤ ਸਿੰਘ ਇੰਚਾਰਜ, ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਹਾਜ਼ਰ ਸਨ।
Punjab Post Daily Online Newspaper & Print Media