ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਇਲਾਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਲੋਧੀਨੰਗਲ ਨੇ ਕਿਹਾ ਕਿ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ੍ਰ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਅਜ਼ਾਦੀ ਪਰਵਾਨਿਆਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਉਹ ਅਜ਼ਾਦੀ ਦਿਵਸ ਦੇ ਇਸ ਮੁਬਾਰਕ ਮੌਕੇ ‘ਤੇ ਸਮੂਹ ਹਲਕਾ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੰਦੇ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …