ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਛਬੀਲ ਲਗਾਈ ਗਈ।ਸਕੂਲ ਨਜ਼ਦੀਕ ਲਗਾਈ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ।ਜਿਨ੍ਹਾਂ ਸ਼ਾਂਤਮਈ ਰਹਿੰਦਿਆਂ ਹੋਇਆ ਧਰਮ, ਸੱਚ ਤੇ ਮਨੁੱਖਤਾ ਦੀ ਭਲਾਈ ਹਿੱਤ ਮਹਾਨ ਕੁਰਬਾਨੀ ਦਿੱਤੀ।ਪ੍ਰਿੰ: ਗਿੱਲ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਨੇੇ ਜਗਤ ਨੂੰ ਜ਼ਿੰਦਗੀ ਜਿਉਣ ਦਾ ਢੰਗ ਦੱਸਿਆ।ਇਸ ਦੌਰਾਨ ਪ੍ਰਿੰ: ਗਿੱਲ ਅਤੇ ਸਕੂਲ ਦੇ ਬਾਕੀ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਛਬੀਲ ਦੀ ਸੇਵਾ ਕੀਤੀ ਅਤੇ ਰਾਹਗੀਰਾਂ ਤੇ ਆਮ ਲੋਕਾਂ ਨੂੰ ਠੰਡਾ-ਮਿੱਠਾ ਜਲ ਛਕਾਇਆ।ਇਸ ਮੌਕੇ ਛਬੀਲ ਦੌਰਾਨ ਵਿਦਿਆਰਥੀਆਂ ਨੇ ਆਲੇ-ਦੁਆਲੇ ਦੀ ਸਾਂਭ-ਸੰਭਾਲ ਦੇ ਮੰਤਵ ਤਹਿਤ ਸਫ਼ਾਈ ਦਾ ਪ੍ਰਬੰਧ ਵੀ ਕੀਤਾ ਗਿਆ ਸੀ।ਛਬੀਲ ਦੌਰਾਨ ਵਿਦਿਆਰਥੀਆਂ ਵੱਲੋਂ ਕੜਾਹ ਤੇ ਭੰਗੂਰ ਦਾ ਲੰਗਰ ਵੀ ਵਰਤਾਇਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …