ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਦਿਨ ਪ੍ਰਤੀਦਿਨ ਹੇਠਾਂ ਜਾ ਰਿਹਾ ਪਾਣੀ ਦਾ ਪੱਧਰ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ
ਪਾਣੀ ਦੀ ਬੱਚਤ ਕਰੀਏ ਅਤੇ ਹੇਠਾ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਂਣ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਪਾਣੀ ਦੀ ਬੱਚਤ ਕਰਨ ਲਈ ਜਾਗਰੁਕ ਹੋਈਏ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰੀਏ।ਇਹ ਪ੍ਰਗਟਾਵਾ ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ ਬਲਾਕ ਪਠਾਨਕੋਟ ਦੇ ਪਿੰਡ ਨੋਸ਼ਹਿਰਾ ਨਾਲਬੰਦਾ ਵਿਖੇ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਲਗਾਏ ਇਕ ਸੈਮੀਨਾਰ ਦੋਰਾਨ ਸੰਬੋਧਤ ਕਰਦਿਆਂ ਕੀਤਾ।
ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾ ਅਨੁਸਾਰ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਣੀ ਕੁਦਰਤੀ ਸਰੋਤ ਹੈ ਅਤੇ ਇਸ ਦੀ ਸਾਨੂੰ ਸਾਰਿਆਂ ਨੂੰ ਬੱਚਤ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਗਰ ਅੱਜ ਅਸੀਂ ਪਾਣੀ ਦੀ ਸੰਭਾਲ ਨਹੀਂ ਕਰਾਂਗੇ ਤਾਂ ਉਹ ਦਿਨ ਦੂਰ ਨਹੀਂ ਹੋਵੇਗਾ ਜਦੋ ਸਾਨੂੰ ਪਾਣੀ ਦੇ ਲਈ ਦਰ ਦਰ ਭਟਕਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਕੱਲ ਸਵਾਰਣ ਦੇ ਲਈ ਅੱਜ ਜਾਗਰੁਕ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਇਹ ਹਰੇਕ ਨਾਗਰਿਕ ਦੀ ਜਿਮੇ੍ਹਦਾਰੀ ਬਣਦੀ ਹੈ ਕਿ ਅਗਰ ਕਿਸੇ ਸਥਾਨ `ਤੇ ਪਾਣੀ ਦੀ ਟੂਟੀ ਖੁਲੀ ਹੈ ਅਤੇ ਪਾਣੀ ਵਿਅਰਥ ਰੁੜ ਰਿਹਾ ਹੈ ਤਾਂ ਉਸ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਬਾਹਰ ਖੁਲੇ ਵਿੱਚ ਸੌਚ ਕਰਨ ਨਾਲ ਵਾਤਾਵਰਣ ਅਤੇ ਸਾਡੀ ਸਿਹਤ ਦੋਨੋ ਪ੍ਰਭਾਵਿਤ ਹੁੰਦੇ ਹਨ ਇਸ ਲਈ ਸਾਨੂੰ ਘਰ ਵਿੱਚ ਪਖਾਨਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ ਘਰ ਪਖਾਨਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਦਾ ਅਜੇ ਤੱਕ ਪਖਾਨਿਆ ਦਾ ਨਿਰਮਾਣ ਕਾਰਜ ਪੂਰਾ ਨਹੀਂ ਹੋਇਆ ਹੈ ਉਹ ਵੀ ਆਪਣੇ ਪਖਾਨਿਆਂ ਦਾ ਕੰਮ 25 ਜੂਨ ਤੋਂ ਪਹਿਲਾ ਪਹਿਲਾ ਸਮਾਪਤ ਕਰ ਲੈਣ ਤਾਂ ਜੋ ਬਾਕੀ ਰਹਿੰਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਾਹਿਲ ਸੈਣੀ ਐਸ.ਡੀ.ਈ, ਮਾਸਟਰ ਮੋਟੀਵੇਟਰ ਪ੍ਰੇਮ ਲਤਾ, ਸੁਸੀਲ ਸੈਣੀ, ਰਕਸ਼ਾ ਦੇਵੀ, ਨਿਰਮਲ ਸਿੰਘ, ਰਣਜੀਤ ਸਿੰਘ, ਕੁਲਬੀਰ ਸਿੰਘ, ਬਲਦੇਵ ਰਾਜ, ਚਰਨ ਸਿੰਘ, ਕਮਲੇਸ ਕੌਰ, ਤਿ੍ਰਪਤਾ ਦੇਵੀ, ਰੋਹਿਤ, ਸੁੱਖਾ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media