Saturday, June 20, 2026

ਬੱਚਿਆਂ ਨੂੰ ਨਰੋਈ ਸਿਹਤ ਦੇਣ ਲਈ ਖੇਡ ਵਿਭਾਗ ਪਠਾਨਕੋਟ ਨੇ ਕੱਸੀ ਕਮਰ

ਸਵਿਮਿੰਗ, ਕੁਸ਼ਤੀ, ਯੋਗਾ ਤੇ ਹੋਰ ਖੇਡਾਂ ਦੀ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦਾ ਖੇਡ ਵਿਭਾਗ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ`  ਨੂੰ ਸਾਰਥਕ ਕਰਦਾ ਨਜਰ ਆ PPN1706201809ਰਿਹਾ ਹੈ, ਜਿਨ੍ਹਾਂ ਵੱਲੋਂ ਹਰ ਰੋਜ ਬੱਚਿਆਂ ਨੂੰ ਯੋਗਾ, ਸਵੀਮਿੰਗ, ਕੁਸ਼ਤੀ ਅਤੇ ਹੋਰ ਖੇਡਾਂ ਦੀ ਟ੍ਰੇਨਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਵਲੋਂ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲ੍ਹੇ `ਚ ਵਿਸ਼ੇਸ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਇਸ ਤੋਂ ਇਲਾਵਾ ਖੇਡ ਵਿਭਾਗ ਪਠਾਨਕੋਟ ਨੇ ਇੱਕ ਵੱਖਰੀ ਪਹਿਲ ਕੀਤੀ ਹੈ।ਬੱਚਿਆਂ ਨੂੰ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਖੁਰਾਕ ਜਿਸ ਵਿੱਚ ਅੰਡਾ, ਦੁੱਧ ਅਤੇ ਫਲ ਸ਼ਾਮਲ ਹਨ ਦਿੱਤੇ ਜਾ ਰਹੇ ਹਨ।
    PPN1706201808ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਮੀਤ ਕੌਰ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ ਦੱਸਿਆ ਕਿ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅਤੇ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ `ਤੇ  ਖੇਡ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ ਕੈਂਪ ਲਗਾਏ ਗਏ ਹਨ।ਸਵੀਮਿੰਗ ਪੂਲ ਪਠਾਨਕੋਟ ਵਿਖੇ ਬੱਚਿਆਂ ਨੂੰ ਵਧੀਆ ਕੋਚ ਦੀ ਸਹਾਇਤਾ ਨਾਲ ਸਵੀਮਿੰਗ ਸਿਖਾਈ ਜਾ ਰਹੀ ਹੈ।ਇਸ ਤੋਂ ਪਹਿਲਾ ਬੱਚਿਆਂ ਦੀਆਂ ਯੋਗਾਂ ਦੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਬੱਚੇ ਯੋਗਾ ਕਰਦੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਦੇ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਦੱਸਿਆ ਜਾਂਦਾ ਹੈ ਕਿ ਸਿਹਤ ਹੀ ਸਭ ਤੋਂ ਵੱਡਾ ਧਨ ਹੁੰਦਾ ਹੈ ਅਤੇ ਇਸ ਦੇ ਲਈ ਜਰੂਰੀ ਹੈ ਕਿ ਸਵੇਰ ਦੀ ਸੈਰ ਕੀਤੀ ਜਾਵੇ, ਖੇਡਾਂ ਵਿੱਚ ਭਾਗ ਲਿਆ ਜਾਵੇ ਅਤੇ ਚੰਗੀ ਖੁਰਾਕ ਖਾਦੀ ਜਾਵੇ।ਉਨ੍ਹਾਂ ਦੱਸਿਆ ਕਿ ਸਾਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਵਧੀਆ ਅਤੇ ਪੋਸ਼ਟਿਕ ਅਹਾਰ ਹੀ ਦਿੱਤਾ ਜਾਵੇ।ਇਸ ਉਮਰ ਵਿੱਚ ਬੱਚਿਆਂ ਨੂੰ ਫਲ, ਦੁੱਧ ਆਦਿ ਖਾਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਫਾਸਟ ਫੂਡ ਤੋਂ ਦੂਰ ਰੱਖਣ।ਇਸ ਨਾਲ ਜਿਥੇ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਸਰੀਰ ਦੀ ਬਣਤਰ ਵਿੱਚ ਵੀ ਫਰਕ ਪੈਂਦਾ ਹੈ।ਉਨ੍ਹਾਂ ਕਿਹਾ ਕਿ ਇਹ ਬੱਚਿਆਂ ਦੇ ਮਾਪਿਆਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਟੈਲੀਵਿਜਨ ਅਤੇ ਵੀਡਿਓ ਗੈਮਾਂ ਵਿੱਚੋਂ ਕੱਢ ਕੇ ਖੇਡਾਂ ਨਾਲ ਜੋੜਣ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਰ ਸਾਡੇ ਬੱਚੇ ਤੰਦਰੁਸਤ ਰਹਿਣਗੇ ਤਦ ਹੀ ਪੰਜਾਬ ਸਰਕਾਰ ਦਾ `ਮਿਸ਼ਨ ਤੰਦਰੁਸਤ ਪੰਜਾਬ` ਪੂਰਾ ਹੋ ਸਕੇਗਾ।
 

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply