ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਇਸ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮਾਈ ਭਾਗੋ ਡਿਗਰੀ ਕਾਲਜ ਦੇ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ ਦੱਸਿਆ ਕਿ ਬੀ.ਐਸ.ਸੀ ਮੈਡੀਕਲ/ ਨਾਨ-ਮੈਡੀਕਲ) ਸਮੈਸਟਰ ਤੀਜਾ ਵਿੱਚੋਂ ਵਿਦਿਆਰਥਣ ਜਸਪ੍ਰੀਤ ਕੌਰ ਬੁਰਜ ਹਰੀ ਪੁੱਤਰੀ ਕੇਵਲ ਸਿੰਘ ਨੇ 80.30 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਉੱਭਾ ਪੁੱਤਰੀ ਬੂਟਾ ਸਿੰਘ ਨੇ 79.68 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਖਵੀਰ ਕੌਰ ਬੁਰਜਹਰੀ ਪੁੱਤਰੀ ਕਰਤਾਰ ਸਿੰਘ ਨੇ 77.92 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰ੍ਰੋ. ਰਮਨ ਸ਼ਰਮਾ, ਪ੍ਰੋ. ਮਨਦੀਪ ਸਿੰਘ, ਵਿਜੈ ਕੁਮਾਰ ਜੋਗਾ ਅਤੇ ਰਮਨ ਬਾਵਾ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …