ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਅਤੀ ਜਰ੍ਰਰੀ ਮੀਟਿੰਗ 20 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਪਾਤਸਾਹੀ ਨੋਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਅਤੇ ਸਿੱਖ ਕੋਮ ਅਤੇ ਪਾਰਟੀ ਦੇ ਅਹਿਮ ਮਸਲੇ ਵਿਚਾਰੇ ਜਾਣਗੇ।ਉਹਨਾਂ ਨੇ ਸਮੂਹ ਆਹੁੱਦੇਦਾਰਾਂ ਅਤੇ ਵਰਕਰਾਂ ਨੂੰ ਬੇਨਤੀ ਕੀਤੀ ਕਿ ਸਮੇ ਸਿਰ ਪਹੁੰਚ ਕੇ ਆਪਣੇ ਵਿਚਾਰ ਰੱਖਣ ਅਤੇ ਆਗੁਆਂ ਦੇ ਵਿਚਾਰ ਸੁਣਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …