ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਲੰਗਰ ਭਗਤ ਜੀ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਲੰਗਰ ਭਗਤ ਸਾਹਿਬ ਪਿੰਡ ਕੰਦੋਵਾਲੀ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜ੍ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਭਜਾਪਾ ਦੇ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਸੰਗਤ ਨੂੰ ਬਾਬਾ ਲੰਗਰ ਭਗਤ ਦੇ ਜੀਵਨ ’ਤੇ ਜਾਣੂ ਕਰਵਾਉਂਦਿਆਂ ਗੁਰੂ ਸਾਹਿਬਾਨਾਂ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਛੀਨਾ ਨੇ ਪਿੰਡ ਕੰਦੋਵਾਲੀ ਵਿਖੇ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਪ੍ਰੋਗਰਾਮ ਮੌਕੇ ਨੌਜਵਾਨ ਪੀੜ੍ਹੀ ਨੂੰ ਦੇਸ਼ ਅਤੇ ਸਮਾਜ ਦੀ ਸੇਵਾ ਲਈ ਉਤਸ਼ਾਹਿਤ ਕਰਦਿਆਂ ਭਵਿੱਖ ਨੂੰ ਉਜਵਲ ਕਰਨ ਲਈ ਸਮਾਜਿਕ ਕੁਰੀਤੀਆਂ ਨੂੰ ਦੂਰ ਰਹਿਣ ਬਾਰੇ ਜਾਗਰੂਕ ਕੀਤਾ।ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦੀਵਾਨ ਹਾਲ ’ਚ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਕਥਾਵਾਚਕ ਭਾਈ ਬਿਕਰਮਜੀਤ ਸਿੰਘ, ਪ੍ਰਚਾਰਕ ਭਾਈ ਪ੍ਰਭਦਿਆਲ ਸਿੰਘ ਕੰਦੋਵਾਲੀ, ਭਾਈ ਜੋਗਾ ਸਿੰਘ ਰਾਗੀ ਜਥਾ, ਭਾਈ ਲਖਬੀਰ ਸਿੰਘ ਕੋਮਲ ਢਾਡੀ ਜਥਾ, ਭਾਈ ਅੰਗਰੇਜ਼ ਸਿੰਘ ਬੀਬੀਆਂ ਦਾ ਕਵੀਸ਼ਰੀ ਜਥਾ, ਭਾਈ ਪ੍ਰਦੀਪ ਸਿੰਘ ਰਾਗੀ ਜਥਾ, ਭਾਈ ਮਹਿਤਾਬ ਸਿੰਘ, ਭਾਈ ਮਨਪ੍ਰੀਤ ਸਿੰਘ, ਆਸਾ ਸਿੰਘ ਮਸਤਾਨਾ ਆਦਿ ਨੇ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਨਿਹਾਲ ਕੀਤਾ।
ਸਟੇਜ ਦੀ ਸੇਵਾ ਡਾ. ਬਚਿੱਤਰ ਸਿੰਘ ਕੰਦੋਵਾਲੀ ਵੱਲੋਂ ਨਿਭਾਈ।ਪ੍ਰਬੰਧਕਾਂ ਵੱਲੋਂ ਛੀਨਾ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਸਰਪੰਚ ਸੱਤਿਆਵਰਨਜੀਤ ਸਿੰਘ, ਇੰਦਰ ਸਿੰਘ, ਡਾ. ਰਸਪਾਲ ਸਿੰਘ, ਡਾ. ਹਰਜੀਤ ਸਿੰਘ, ਕੁਲਦੀਪ ਸਿੰਘ ਜਸਪਾਲ ਸਿੰਘ ਪਟਵਾਰੀ, ਦਰਸ਼ਨ ਸਿੰਘ ਢਿੱਲੋਂ, ਜਥੇਦਾਰ ਇੰਦਰ ਸਿੰਘ, ਗ੍ਰੰਥੀ ਬਾਬਾ ਕੁਲਦੀਪ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਠੰਡੇ-ਮਿੱਠੇ ਜਲ ਅਤੇ ਜੂਸ ਦੀ ਛਬੀਲ ਤੋਂ ਇਲਾਵਾ ਗੁਰੂ ਲੰਗਰ ਅਟੁੱਟ ਵਰਤਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …