ਅਜਨਾਲਾ, 18 ਜੂਨ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੇ ਜਿਣਸ਼ੀ ਸੋਸ਼ਣ ਨੂੰ ਰੋਕਣ ਅਤੇ ਇਸ ਪ੍ਰਤੀ ਬੱਚਿਆਂ ਤੇ ਸਮਾਜ ਦੇ ਸਭਿਅਕ ਵਰਗ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸਟਾਫ ਨੂੰ ਪੁਲਿਸ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਦੀ ਸਹਾਇਤਾ ਨਾਲ ਜਾਗਰੂਕਤਾ ਰੈਲੀਆਂ ਕੱਢਣ ਦੀ ਵਿਸ਼ੇਸ਼ ਹਦਾਇਤ ਕੀਤੀ ਹੈ।ਇਸ ਹਦਾਇਤ ’ਤੇ ਅਮਲ ਕਰਦੇ ਅੱਜ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀਮਤੀ ਮਨਪ੍ਰੀਤ ਕੌਰ ਸਰਾਂ ਨੇ ਪੁਲਿਸ ਤੇ ਹੋਰ ਵਿਭਾਗਾਂ ਦੇ ਸਾਥ ਨਾਲ ਅਜਨਾਲਾ ਅਤੇ ਚੋਗਾਵਾਂ ਵਿਚ ਜਾਗਰੂਕਤਾ ਰੈਲੀਆਂ ਕੱਢੀਆਂ।ਉਨਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਥੇ ਪੰਜਾਬ ਦੀ ਆਬੋ-ਹਵਾ ਨੂੰ ਸੁਧਾਰਨ ਅਤੇ ਚੰਗੀ ਸਿਹਤ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਮਾਨਸਿਕ ਤੌਰ ’ਤੇ ਚੰਗਾ ਮਾਹੌਲ ਸਿਰਜਣ ਦੀ ਕੋਸਿਸ਼ ਕੀਤੀ ਜਾ ਰਹੀ ਹੈ।ਇਸ ਕੜੀ ਤਹਿਤ ਇਹ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਇਨਾਂ ਰੈਲੀਆਂ ਦਾ ਅਰਥ ਲੋਕਾਂ ਨੂੰ ਸੈਕਸੂਅਲ ਹਰਾਸਮੈਂਟ ਆਫ ਚਿਲਡਰਨ ਅਤੇ ਪੋਕਸੋ ਐਕਟ 2012 ਪ੍ਰਤੀ ਜਾਗਰੂਕ ਕਰਨਾ ਹੈ।ਉਨਾਂ ਦੱਸਿਆ ਕਿ ਅਜਨਾਲਾ ਤੋਂ ਰੈਲੀ ਨੂੰ ਐਸ.ਡੀ.ਐਮ ਰਜਤ ਉਬਰਾਏ ਨਾ ਝੰਡੀ ਵਿਖਾ ਕੇ ਰਵਾਨਾ ਕੀਤਾ।ਸ੍ਰੀਮਤੀ ਸਰਾਂ ਨੇ ਇਸ ਮੌਕੇ ਹਾਜ਼ਰ ਬੱਚਿਆਂ ਨੂੰ ਉਨਾਂ ਦੇ ਹੱਕਾਂ ਬਾਰੇ ਦੱਸਿਆ ਅਤੇ ਲੋਕਾਂ ਨੂੰ ਬੱਚਿਆਂ ਦੇ ਹੱਕਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ, ਉਥੇ ਮਾਨਸਿਕ ਤੌਰ ’ਤੇ ਵੀ ਤਾਕਤ ਦੇਣੀ ਚਾਹੀਦੀ ਹੈ, ਤਾਂ ਜੋ ਲੋੜ ਪੈਣ ’ਤੇ ਉਹ ਕਾਨੂੰਨ ਦੀ ਮਦਦ ਲੈਣ ਤੋਂ ਪਿੱਛੇ ਨਾ ਹਟਣ।ਇਸ ਮੌਕੇ ਬਾਲ ਵਿਕਾਸ ਤੇ ਪੰਚਾਇਤ ਅਧਿਕਾਰੀ, ਪੰਚਾਇਤ ਸੈਕਟਰੀ, ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …