ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ਵ ਖੂਨਦਾਨ ਦਿਵਸ ਨੂੰ
ਸਮਰਪਿਤ ਖੂਨਦਾਨ ਕੈਂਪ ਟ੍ਰਿਲੀਅਮ ਮਾਲ ਵਿਖੇ ਲਗਾਇਆ ਗਿਆ ਸੀ।ਇਸ ਸਬੰਧੀ ਸਮਾਰਟ ਸਿਟੀ ਦੇ ਸੀ:ਓ ਮੈਡਮ ਦੀਪਤੀ ਉਪਲ ਨੇ ਦੱਸਿਆ ਕਿ ਆਮ ਲੋਕਾਂ ਵਿੱਚ ਸਮਾਰਟ ਸਿਟੀ ਪ੍ਰਾਜੈਕਟਾਂ ਅਤੇ ਜਿੰਮੇਵਾਰ ਨਾਗਰਿਕ ਬਣਨ ਲਈ ਸ਼ੁਰੂ ਕੀਤੀਆਂ ਗਈਆਂ ਵਿਧੀਆਂ ਤਹਿਤ ਜਿਲ੍ਹਾ ਪ੍ਰਸਾਸਨ ਅਤੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਸੀ.ਓ ਸਮਾਰਟ ਸਿਟੀ ਮੈਡਮ ਦੀਪਤੀ ਉਪਲ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਮੌਕੇ ਸਮਾਰਟ ਸਿਟੀ ਟੀਮ ਦੇ ਮੈਂਬਰਾਂ ਵੱਲੋਂ ਵੀ ਖੂਨਦਾਨ ਕੀਤਾ ਗਿਆ।ਖੂਨਦਾਨ ਕੈਂਪ ਵਿੱਚ 224 ਯੂਨਿਟ ਖੂਨ ਇਕੱਤਰ ਕੀਤਾ ਗਿਆ।ਮੈਡਮ ਉਪਲ ਨੇ ਦੱਸਿਆ ਕਿ ਇਸ ਮੌਕੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ ਕੀਤੀ ਅਤੇ ਸਮਾਜ ਪੱਖੀ ਅਜਿਹੀ ਗਤੀਵਿਧੀਆ ਜਾਰੀ ਰੱਖਣ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਸਮਾਰਟ ਸਿਟੀ ਦੇ ਮੈਂਬਰ ਮਨੂੰ ਚੌਧਰੀ ਟੀਮ ਲੀਡਰ, ਰਮਨਪ੍ਰੀਤ ਕੌਰ ਕਮਿਊਨੀਕੇਸ਼ਨ ਐਕਸਪਰਟ, ਸ੍ਰੀਮਤੀ ਸੂਦ, ਅਮਿਤ ਕੁਮਾਰ ਸਿੰਘ ਅਤੇ ਜੈ ਦੇਵ ਅਤੇ ਪ੍ਰੇਮ ਕੁਮਾਰ ਸ਼ਰਮਾ ਆਦਿ ਸ਼ਾਮਲ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media