Monday, December 23, 2024

29 ਜੂਨ ਨੂੰ 2500 ਅਧਿਆਪਕਾਂ ਨੂੰ ਦਿੱਤੇ ਜਾਣਗੇ ਨਿਯੁੱਕਤੀ ਪੱਤਰ – ਸੋਨੀ

ਕਿਹਾ ਸਕੂਲਾਂ ਵਿੱਚ ਪਹਿਲਾ ਪੀਰੀਅਡ ਹੋਵੇਗਾ ਖੇਡਾਂ ਦਾ
 ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀਓਮ ਪ੍ਰਕਾਸ਼ ਸੋਨੀ ਵਲੋਂ ਮੁੱਖ ਮੰਤਰੀ ਪੰਜਾਬ ਦੀ 29 ਜੂਨਦੀ PPN1806201808ਅੰਮ੍ਰਿਤਸਰ ਫੇਰੀ, ਜਿਸ ਵਿਚ ਉਨਾਂ ਵੱਲੋਂ 2500 ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਜਾਣੇ ਹਨ, ਨੂੰ ਲੈ ਕੇ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।ਇਸ ਸਮੇਂ ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਪ੍ਰਸ਼ਾਂਤ ਗੋਇਲ ਡਾਇਰੈਕਟਰ ਜਨਰਲ ਆਫ ਸਕੂਲੀ ਸਿਖਿਆ, ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਨਿਤਿਸ਼ ਸਿੰਗਲਾ, ਐਸ.ਡੀ.ਐਮ ਅੰਮਿ੍ਰਤਸਰ-1, ਸੌਰਭ ਅਰੋੜਾ ਜਾਇੰਟ ਕਮਿਸ਼ਨਰ ਨਗਰ ਨਿਗਮ, ਕੁਲਦੀਪ ਬਾਵਾ ਸਹਾਇਕ ਕਮਿਸ਼ਨਰ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਅਤੇ ਸ੍ਰੀਮਤੀ ਸੁਨੀਤਾ ਕਿਰਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਵੀ ਹਾਜ਼ਰ ਸਨ।
     ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ 29 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਨਾਨਕ ਸਟੇਡੀਅਮ ਵਿਖੇ 2500 ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦੇਣਗੇ।ਉਨ੍ਹਾਂ ਦੱਸਿਆ ਕਿ ਇਹ ਸਾਰੇ ਅਧਿਆਪਕ ਸਰਕਾਰ ਵੱਲੋਂ ਸਾਰੇ ਵਿਸ਼ਿਆਂ ਵਿਚ ਭਰਤੀ ਕੀਤੇ ਗਏ ਹਨ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਵਿੱਚੋਂ 75 ਫੀਸਦੀ ਅਧਿਆਪਕ ਬਾਰਡਰ ਏਰੀਆ ਵਿੱਚ ਅਤੇ 25 ਫੀਸਦੀ ਅਧਿਆਪਕ ਸ਼ਹਿਰੀ ਖੇਤਰ ਵਿੱਚ ਰੱਖੇ ਜਾਣਗੇ।ਉਨ੍ਹਾਂ ਕਿਹਾ ਕਿ ਸਾਰਾ ਕੰਮ ਮੈਰਿਟ ਦੇ ਅਧਾਰ ’ਤੇ ਹੋਵੇਗਾ, ਜਿਸ ਵਿੱਚ ਪਿਕ ਐਂਡ ਚੂਜ ਦੀ ਨੀਤੀ ਨਹੀਂ ਅਪਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਲਈ 100 ਕਰੋੜ ਰੁਪਏ ਰੱਖੇ ਗਏ ਹਨ ਅਤੇ ਜਿਹੜੇ ਵੀ ਸਕੂਲਾਂ ਵਿੱਚ ਕਮਰਿਆਂ ਦੀ ਘਾਟ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ।  
     ਸਿਖਿਆ ਮੰਤਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਰਾਜ ਦੇ ਸਾਰੇ ਸਕੂਲਾਂ ਵਿੱਚ ਪਹਿਲਾ ਪੀਰੀਅਡ ਖੇਡਾਂ ਦਾ ਹੋਵੇਗਾ ਤਾਂ ਜੋ ਬੱਚੇ ਮਾਨਿਸਕ ਅਤੇ ਸਰੀਰਕ ਪੱਖੋਂ ਮਜਬੂਤ ਹੋ ਸਕਣ।ਸੋਨੀ ਨੇ ਅੱਗੇ ਦੱਸਿਆ ਕਿ ਰਾਜ ਸਾਰੇ ਸਕੂਲਾਂ ਵਿੱਚ ਕੰਪਿਊਟਰ ਲਗਾਏ ਜਾਣਗੇ ਤਾਂ ਜੋ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਦੱਸਿਆ ਕਿ ਅੰਗਰੇਜੀ ਅਤੇ ਹਿੰਦੀ ਦੇ 1000 ਅਧਿਆਪਕਾਂ ਦਾ ਕੋਰਟ ਵਿੱਚ ਸਟੇਅ ਚੱਲ ਰਿਹਾ ਹੈ ਅਤੇ ਜਲਦ ਹੀ ਸਟੇਅ ਖਤਮ ਹੋਣ ਤੇ ਇਨ੍ਹਾਂ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦੇ ਦਿੱਤੇ ਜਾਣਗੇ।
     ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿਖਿਆ ਅਤੇ ਬੁਨਿਆਦੀ ਢਾਂਚੇ ਦਾ ਵਧੀਆ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਤਰਜੀਹ ਦੇਣਗੇ।ਸਿਖਿਆ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸਿਖਿਆ, ਸਿਹਤ ਅਤੇ ਵਾਤਾਵਰਣ ਨੂੰ ਠੀਕ ਕਰਨਾ ਹੈ ਅਤੇ ਇਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸੋਨੀ ਨੇ ਕਿਹਾ ਕਿ ਇਸ ਵਾਰ ਸਕੂਲਾਂ ਦੇ ਨਤੀਜੇ ਬਹੁਤ ਮਾੜੇ ਆਏ ਹਨ ਅਤੇ ਇਨ੍ਹਾਂ ਨੂੰ ਸੁਧਾਰਨ ਲਈ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਤਨਦੇਹੀ ਅਤੇ ਮਿਹਨਤ ਨਾਲ ਬੱਚਿਆਂ ਨੁੰ ਪੜਾਉਣ ਤਾਂ ਜੋ ਸਕੂਲਾਂ ਦੇ ਵਧੀਆ ਨਤੀਜੇ ਸਾਹਮਣੇ ਆਉਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply