ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ਼ਾ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ, ਆਨਰੇਰੀ ਸੈਕਟਰੀ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ ਅਤੇ ਸੰਤੋਖ ਸਿੰਘ ਸੇਠੀ, ਡਾ. ਐਸ.ਐਸ ਵਾਲੀਆ ਅਤੇ ਪ੍ਰਭਜੋਤ ਸਿੰਘ ਸੇਠੀ ਉਚੇਚੇ ਤੌਰ `ਤੇ ਪਹੁੰਚੇ।ਕਾਲਜ ਦੇ ਸਟਾਫ ਅਤੇ ਬੱਚਿਆਂ ਵਲੋਂ ਕੁੱਝ ਦਿਨ ਪਹਿਲਾਂ ਆਰੰਭ ਕੀਤੇ ਗਏ ਸਹਿਜ ਪਾਠ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਬਰਤੋਰ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ ਅਤੇ ਸੀ.ਕੇ.ਡੀ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਸੁਖਦੇਵ ਸਿੰਘ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਵਿਚਾਰ ਪੇਸ਼ ਕੀਤੇ।ਪ੍ਰਧਾਨ ਡਾ. ਸੰਤੋਖ ਸਿੰਘ, ਆਨਰੇਰੀ ਸੈਕਟਰੀ ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਨੇ ਠੰਡੇ ਮਿੱਠੇ ਜਲ ਦੀ ਸੇਵਾ ਕੀਤੀ ਅਤੇ ਭੋਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਪ੍ਰਿੰਸੀਪਲ ਮੈਡਮ ਸੋਹੀ ਨੇ ਗੁਰਦੁਵਆਰਾ ਸਾਹਿਬ ਇੰਚਾਰਜ ਮੈਡਮ ਰਾਜਬੀਰ, ਜਸ਼ਨਦੀਪ ਅਤੇ ਹਰਸਿਮਰਨ ਦਾ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media