Thursday, November 7, 2024

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸ਼ਰਨਜੀਤ ਨੇ ਸੋਨੇ ਤੇ ਦਲਜੀਤ ਨੇ ਕਾਂਸੇ ਦਾ ਤਮਗਾ ਜਿੱਤਿਆ

22011418

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖੇਡਾਂ ‘ਚ ਉਤਸ਼ਾਹ ਵਿਖਾਉਂਦਿਆਂ ਵਧੀਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਦੱਸਿਆ ਕਿ ਭੋਪਾਲ (ਮੱਧ ਪ੍ਰਦੇਸ਼) ‘ਚ ਆਯੋਜਿਤ ਵੂਮੈਨ ਖੇਡ ਮੁਕਾਬਲਿਆਂ ‘ਚ ਬੀ. ਏ. ਭਾਗ-ਤੀਜਾ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੇ 800 ਮੀਟਰ ਦੌੜ (ਐਥਲੀਟ) ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਜਦ ਕਿ ਬਨਾਰਸ ‘ਚ ਹੋਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਟੂਰਨਾਮੈਂਟ ਦੇ ਬਾਕਸਿੰਗ ਦੇ ਮੁਕਾਬਲੇ ‘ਚ ਐੱਮ. ਏ. ਭਾਗ ਪਹਿਲਾਂ ਦੀ ਵਿਦਿਆਰਥਣ ਦਲਜੀਤ ਕੌਰ ਨੇ ਕਾਂਸੇ ਦਾ ਤਗਮਾ ਹਾਸਲ ਕੀਤਾ। ਪ੍ਰਿੰ: ਡਾ. ਮਾਹਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਉਨ੍ਹਾਂ ਦੇ ਅਧਿਆਪਕ ਮੁੱਖੀ ਸੁਖਦੀਪ ਕੌਰ, ਐਥਲੈਟਿਕਸ ਕੋਚ ਸ: ਦਵਿੰਦਰ ਸਿੰਘ ਅਤੇ ਮੁੱਕੇਬਾਜ ਕੋਚ ਬਲਜਿੰਦਰ ਸਿੰਘ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਤੇ ਸਹੀ ਮਾਰਗ ਦਰਸ਼ਕ ਦਾ ਨਤੀਜੇ ਸਦਕਾ ਹੀ ਉਕਤ ਸ਼ਾਨਦਾਰ ਸਫ਼ਲਤਾ ਪ੍ਰਾਪਤ ਹੋਈ। ਉਨ੍ਹਾਂ ਅਗਾਂਹ ਭਵਿੱਖ ‘ਚ ਵੀ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ।

Check Also

ਸਫਰ-ਏ-ਸ਼ਹਾਦਤ ਪ੍ਰੋਗਰਾਮ ਤਹਿਤ ਸ਼ਹੀਦੀ ਸਪਤਾਹ ਮਨਾਇਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸ੍ਰੀ ਗੁਰੁ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਮਜੀਠਾ …

Leave a Reply