ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਿਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ, ਉਨ੍ਹਾਂ ਨੂੰ ਵੀਜ਼ੇ ਮਿਲ ਗਏ ਹਨ।ਬੇਦੀ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।ਉਨ੍ਹਾਂ ਦੱਸਿਆ ਕਿ ਇਹ ਜਥਾ 30 ਜੂਨ ਨੂੰ ਵਾਪਸ ਵਤਨ ਪਰਤੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਇਸ ਜਥੇ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ ਉਹ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਭਲਕੇ 20 ਜੂਨ ਨੂੰ ਆਪਣੇ ਪਾਸਪੋਰਟ ਪ੍ਰਾਪਤ ਕਰਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media