ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਪ੍ਰਧਾਨ ਉਮਰ ਅਬਦੁੱਲਾ ਨੇ ਭਜਾਪਾ
ਵਲੋਂ ਪੀਡੀਪੀ ਤੋਂ ਹਮਾਇਤ ਵਾਪਸ ਲੈਣ ਉਪਰੰਤ ਮਹਿਬੂਬਾ ਸਰਕਾਰ ਦੇ ਡਿੱਗ ਜਾਣ `ਤੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਨੂੰ ਸੂਬਾ ਵਾਸੀਆਂ ਨੇ 2014 ਵਿੱਚ ਸਰਕਾਰ ਬਣਾਉਣ ਲਈ ਬਹੁਮਤ ਨਹੀਂ ਦਿੱਤਾ ਸੀ, ਇਸ ਲਈ ਉਹ ਕਿਸੇ ਹੋਰ ਪਾਰਟੀ ਨਾਲ ਮਿਲ ਕੇ ਸਰਕਾਰ ਨਹੀਂ ਬਣਾਉਣਗੇ।ਉਨਾਂ ਨੇ ਰਾਸ਼ਟਰਪਤੀ ਰਾਜ ਨੂੰ ਸਹੀ ਕਰਾਰ ਦਿੱਤਾ।ਉਮਰ ਅਬਦੁੱਲਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਸੂਬੇ ਦੇ ਰਾਜਪਾਲ ਨੂੰ ਵੀ ਮਿਲੇ ਹਨ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media