Saturday, March 28, 2026

ਡੀ.ਏ.ਵੀ. ਪਬਲਿਕ ਸਕੂਲ ਨੇ ਜੋਸ਼ ਨਾਲ ਮਨਾਇਆ ਅਜ਼ਾਦੀ ਦਿਵਸ

PPN14081406

ਅੰਮ੍ਰਿਤਸਰ, 14 ਅਗਸਤ ( ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਬੜੇ ਹੀ ਜੋਸ਼ ਨਾਲ ਆਜ਼ਾਦੀ ਦਿਵਸ ਮਨਾਇਆ ।ਉਹ ਨੇਤਾ ਜਿੰਨ੍ਹਾਂ ਨੇ ਭਾਰਤ ਦੇ ਉਜੱਵਲ ਭਵਿੱਖ ਦੀ ਸਿਰਜਨਾ ਕੀਤੀ ਸੀ, ਵਿਦਿਆਰਥੀਆਂ ਨੇ ਉਹਨਾਂ ਸੁੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਸਕੂਲ ਦੇ ਵਿਦਿਆਰਥੀਆਂ ਨੇ ਸੁੰਤਤਰਤਾ ਸੰਗਰਾਮੀਆਂ ਦੇ ਬਲਿਦਾਨ ਨੂੰ ਯਾਦ ਕਰਦੇ ਹੋਏ ਦੇਸ਼ ਭਗਤੀ ਦੇ ਗੀਤ ਗਾਏ ।ਆਪਣੇ ਰਾਸ਼ਟਰ ਨੂੰ ਬਚਾਉਣ ਲਈ ਤਨ ਅਤੇ ਮਨ ਨਾਲ ਪ੍ਰਣ ਲਿਆ । ਵਿਦਿਆਰਥੀਆਂ ਨੇ ਸੁੁੰਤਤਰ ਭਾਰਤ ਵਿਚ ਫੈਲੀਆਂ ਬੁਰਾਈਆਂ ਜਿਵੇਂ ਕਿ ਬੇਰੁਜ਼ਗਾਰੀ, ਰਾਖਵਾਂਕਰਨ, ਭਰੂਣ ਹੱਤਿਆ ਅਤੇ ਭ੍ਰਿਸ਼ਟਾਚਾਰ ਆਦਿ ਤੇ ਚਾਨਣਾਂ ਪਾਉਂਦੇ ਹੋਏ ਇਕ ਨਾਟਕ ਪੇਸ਼ ਕੀਤਾ ।ਵਿਦਿਆਰਥੀਆਂ ਦੁਆਰਾ ਭਾਰਤ ਮਾਤਾ ਦੇ ਚਰਨਾਂ ਵਿਚ ਇਕ ਰੰਗਾਰੰਗ ਕਲਾਸੀਕਲ ਨਾਚ ਪੇਸ਼ ਕੀਤਾ ਗਿਆ ।ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ, ਪ੍ਰਧਾਨ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ, ਨੇ ਵਿਦਿਆਾਰਥੀਆਂ ਅਤੇ ਅਧਿਆਪਕਾਂ ਨੂੰ ਆਪਣੀਆਂ ੍ਤਸ਼ੁੱਭਸ਼ਕਾਮਨਾਵਾਂ ਭੇਜੀਆਂ ।ਉਹਨਾਂ ਨੇ ਇਹ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪਵਿੱਤਰ ਗ੍ਰੰਥਾਂ ਅਤੇ ਸਭਿਆਚਾਰਕ ਵਿਰਾਸਤ ਦਾ ਮਾਨ ਕਰਨਾ ਚਾਹੀਦਾ ਹੈ ।ਵਿੱਦਿਆ ਦੁਆਰਾ ਆਪਣੇ ਦੇਸ਼ ਨੂੰ ਸ਼ਿਖ਼ਰ ਤੇ ਪਹੁੰਚਾਉਣ ਲਈ ਹਰ ਪੱਧਰ ਤੇ ਜਾਗਰੁਕਤਾ ਫੈਲਾਉਣੀ ਚਾਹੀਦੀ ਹੈ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ੍ਰੀਮਤੀ ਨੀਲਮ ਕਾਮਰਾ, ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਤੇ ਸਕੂਲ ਕੇ ਪ੍ਰਬੰਧਕ ਡਾ: ਕੇ.ਐਨ. ਕੌਲ, ਪ੍ਰਿੰਸੀਪਲ ਡੀ.ਏ.ਵੀ. ਕਾਲਜ, ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਸ਼ਕਾਮਨਾਵਾਂ ਦਿੱਤੀਆਂ ।ਉਹਨਾਂ ਇਹ ਸਿੱਖਿਆ ਦਿੱਤੀ ਕਿ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।ਸਕੂਲ ਦੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਜ਼ਾਦੀ ਦਾ ਅਰਥ ਸਮਝਣਾ ਚਾਹੀਦਾ ਹੈ, ਜਿਹੜਾ ਕਿ ਆਪਣੇ ਕਰੱਤਵ ਅਤੇ ਜ਼ਿੰਮੇਵਾਰੀਆਂ ਵਿੱਚ ਹੈ ।ਇਹ ਆਜ਼ਾਦੀ ਸਾਨੂੰ ਇਨ੍ਹਾਂ ਨੂੰ ਪੂਰਾ ਕਰਕੇ ਹਾਸਿਲ ਹੁੰਦੀ ਹੈ ।ਉਹਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਕਿ ਦੇਸ਼ ਵਿਚੋਂ ਬੁਰਾਈਆਂ ਨੂੰ ਦੂਰ ਕਰਨ ਲਈ ਹਮੇਸ਼ਾਂ ਕੰਮ ਕਰਦੇ ਰਹਿਣਾ ਚਾਹੀਦਾ ਹੈ ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply