ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸੰਬੰਧ ਵਿੱਚ ਬਠਿੰਡਾ ਜਿਲ੍ਹਾ ਵਿੱਚ ਵੱਖ ਵੱਖ ਥਾਵਾਂ ’ਤੇ ਨਿਰੋਗ ਰਹਿਣ
ਲਈ ਯੋਗ ਅਤੇ ਨਿਰੋਗ ਰਹਿਣ ਲਈ ਯੋਗ ਅਭਿਆਸ ਦਾ ਰੁਝਾਨ ਵਧਾਉਣਾ ਅਤਿ ਜ਼ਰੂਰੀ ਹੈ।
ਮੁੱਖ ਸਮਾਗਮ ਬਹੁ ਮੰਤਵੀ ਖੇਡ ਸਟੇਡੀਅਮ ਬਠਿੰਡਾ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਜਯੌਤੀ ਰੌਸ਼ਨ ਕਰਕੇ ਉਦਘਾਟਨ ਕੀਤਾ,ਉਨ੍ਹਾਂ ਨਾਲ ਐਸ.ਐਸ.ਪੀ ਨਵੀਨ ਸਿੰਗਲਾ,ਐਸ.ਡੀ.ਐਮ ਬਠਿੰਡਾ ਬਲਵਿੰਦਰ ਸਿੰਘ, ਤਹਿਸੀਲਦਾਰ ਲਖਵੀਰ ਸਿੰਘ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮਨੀਸ਼ਾ ਅਗਰਵਾਲ, ਪਤੰਜਲੀ ਯੋਗ ਸੰਮਤੀ ਦੇ ਪ੍ਰਧਾਨ ਵਿਜੇਦੰਰ ਸ਼ਰਮਾ, ਕਰਨਲ ਐਸ.ਐਸ ਗਿੱਲ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।ਇਸ ਤੋਂ ਇਲਾਵਾ ਕਿਲ੍ਹਾ ਮੁਬਾਰਕ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਦੇ ਐਨ.ਸੀ.ਸੀ.ਵਿਭਾਗ ਦੀ ਅਗਵਾਈ ਹੇਠ ਇੱਕ ਯੋਗਾ ਕੈਂਪ ਆਯੋਜਿਤ ਕੀਤਾ ਗਿਆ।
ਇਸ ਕੈਂਪ ਵਿੱਚ ਯੋਗਾ ਬਾਰੇ ਜਾਣਕਾਰੀ ਦੇਣ ਲਈ ਜੀ.ਕੇ ਯੋਗਾ ਐਂਡ ਫਿਟਨੈਸ ਕਲੱਬ, ਗਿੱਦੜਬਾਹਾ ਤੋਂ ਯੋਗਾ ਟਰੇਨਰ ਕੁਲਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਯੋਗਾ ਕੈਂਪ ਵਿੱਚ ਮਲੋਟ ਤੋਂ ਐਨ.ਸੀ.ਸੀ ਯੂਨਿਟ ਮੈਂਬਰ, ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ, ਪ੍ਰਿੰਸੀਪਲ, ਡੀਨ, ਵਿਭਾਗ ਮੁਖੀ, ਫੈਕਲਟੀ ਮੈਂਬਰ ਅਤੇ ਸਟਾਫ਼ ਤੋਂ ਇਲਾਵਾ 70 ਤੋਂ ਵਧੇਰੇ ਵਿਦਿਆਰਥੀਆਂ ਅਤੇ ਐਨ.ਸੀ.ਸੀ ਕੈਡਿਟਾਂ ਨੇ ਬੜੇ ਜੋਸ਼ ਨਾਲ ਹਿੱਸਾ ਲਿਆ।ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨ ਦੇ ਡਿਪਟੀ ਡਾਇਰੈਕਟਰ (ਕਰੀਅਰ ਗਾਈਡੈਂਸ ਐਂਡ ਕਾਉਂਸਲਿੰਗ) ਬੀ.ਡੀ ਸ਼ਰਮਾ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੱਜ ਦੇ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਯੋਗਾ ਟਰੇਨਰ ਕੁਲਦੀਪ ਸਿੰਘ ਨੇ ਸੂਰਜ ਨਮਸਕਾਰ ਤੋਂ ਲੈ ਕੇ ਵੱਖ-ਵੱਖ ਤਰ੍ਹਾਂ ਦੇ ਆਸਣ ਕਰਕੇ ਦਿਖਾਏ ਅਤੇ ਇਹਨਾਂ ਆਸਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਹਨਾਂ ਨੇ ਯੋਗ ਦੀ ਮਹੱਤਤਾ ਅਤੇ ਵੱਖ-ਵੱਖ ਸਰੀਰਕ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਯੋਗ ਕਿ੍ਰਆਵਾਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਧਿਆਨ ਕੇਂਦਰਤ ਕਰਨ ਅਤੇ ਯਾਦਾਸ਼ਤ ਵਧਾਉਣ ਲਈ ਯੋਗ ਆਸਣ ਬਹੁਤ ਲਾਭਦਾਇਕ ਹਨ।ਇਸ ਦੌਰਾਨ ਟਰੇਂਡ ਵਿਦਿਆਰਥੀਆਂ ਨੇ ਇਹਨਾਂ ਆਸਣਾਂ ਦਾ ਨਾਲੋ-ਨਾਲ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਿਖਾਇਆ।ਇਸ ਮੌਕੇ ਬਾਬਾ ਫ਼ਰੀਦ ਗਰੁਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਬੰਧਕਾਂ ਵਲੋਂ ਯੋਗਾ ਟਰੇਨਰ ਕੁਲਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸੰਬੰਧ ਵਿੱਚ ਲਗਾਏ ਗਏ ਯੋਗਾ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਦੀ ਸਫ਼ਲਤਾ ਲਈ ਵਧਾਈ ਵੀ ਦਿੱਤੀ।ਉਹਨਾਂ ਨੇ ਯੋਗਾ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਵਿਸ਼ਵ ਪੱਧਰ ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਨਾਲ ਪੂਰੀ ਦੁਨੀਆਂ ਨੂੰ ਯੋਗ ਆਸਣਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਉਹਨਾਂ ਨੇ ਕਿਹਾ ਅੱਜ ਦੀ ਜੀਵਨ ਸ਼ੈਲੀ ਵਿੱਚ ਯੋਗਾ ਕਰਨ ਲਈ ਹਰ ਇੱਕ ਨੂੰ ਸਮਾਂ ਦੇਣਾ ਚਾਹੀਦਾ ਹੈ।ਅੱਜ ਦੇ ਸਮੇਂ ਦੀ ਭੱਜ ਦੌੜ ਵਾਲੀ ਜਿੰਦਗੀ ਵਿੱਚ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਯੋਗ ਅਭਿਆਸ ਕਰਨਾ ਬਹੁਤ ਜ਼ਰੂਰੀ ਹੈ, ਜਿਸ ਨਾਲ ਸਾਨੂੰ ਤਨਾਅ ਤੋਂ ਮੁਕਤੀ ਮਿਲਦੀ ਹੈ ਅਤੇ ਮਨ ਇਕਾਗਰ ਹੁੰਦਾ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media